Breaking News ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ : ਡਾ. ਬਲਜੀਤ ਕੌਰਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ `ਤੇ ਕਿਸਾਨ ਨੇ ਨਿਗਲੀ ਸਲਫ਼ਾਸਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਵਾਈਸ ਚਾਂਸਲਰ ਨੇ ਕੀਤਾ ਮੁਅੱਤਲਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਸਹਾਇਕ ਕਮਿਸ਼ਨਰ ਵਜੋਂ ਪੱਦਉੱਨਤ ਹੋਣ ਤੇ ਹਰਬੰਸ ਸਿੰਘ ਦਾ ਸੇਵਾ ਮੁਕਤ ਕਰਮਚਾਰੀ ਯੂਨੀਅਨ ਨੇ ਕੀਤਾ ਵਿਸ਼ੇਸ਼ ਸਨਮਾਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 08 January, 2025, 04:44 PM

ਸਹਾਇਕ ਕਮਿਸ਼ਨਰ ਵਜੋਂ ਪੱਦਉੱਨਤ ਹੋਣ ਤੇ ਹਰਬੰਸ ਸਿੰਘ ਦਾ ਸੇਵਾ ਮੁਕਤ ਕਰਮਚਾਰੀ ਯੂਨੀਅਨ ਨੇ ਕੀਤਾ ਵਿਸ਼ੇਸ਼ ਸਨਮਾਨ
ਪਟਿਆਲਾ : ਨਗਰ ਨਿਗਮ ਪਟਿਆਲਾ ਵਿਖੇ ਲੰਮੇ ਸਮੇਂ ਤੋਂ ਸਕੱਤਰ ਵਜੋਂ ਇਮਾਨਦਾਰੀ, ਤਨਦੇਹੀ ਅਤੇ ਨਿਰਪੱਖ ਸੇਵਾਵਾਂ ਨਿਭਾਉਣ ਵਾਲੇ ਹਰਬੰਸ ਸਿੰਘ ਦੇ ਨਗਰ ਨਿਗਮ ਪਟਿਆਲਾ ਸਹਾਇਕ ਕਮਿਸ਼ਨਰ ਵਜੋਂ ਪੱਦਉਨਤ ਹੋਣ ਤੇ ਸੇਵਾ ਮੁਕਤ ਕਰਮਚਾਰੀ ਯੂਨੀਅਨ ਨਗਰ ਨਿਗਮ ਵਲੋਂ ਪ੍ਰਧਾਨ ਮਹਿੰਦਰ ਸਿੰਘ ਬਡੂੰਗਰ, ਜਨਰਲ ਸਕੱਤਰ ਜੋਗਿੰਦਰ ਸਿੰਘ ਪੰਛੀ ਦੀ ਅਗਵਾਈ ਵਿੱਚ ਉਹਨਾਂ ਨੂੰ ਫੂੱਲਾਂ ਦਾ ਬੁੱਕਾ ਭੇਂਟ ਕਰ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਯੂਨੀਅਨ ਦੇ ਪ੍ਰਧਾਨ ਮਹਿੰਦਰ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਜੋਗਿੰਦਰ ਸਿੰਘ ਪੰਛੀ ਨੇ ਸਾਂਝੇ ਤੌਰ ਤੇ ਕਿਹਾ ਕਿ ਹਰਬੰਸ ਸਿੰਘ ਨਗਰ ਨਿਗਮ ਦੇ ਸਮੂੰਹ ਕਰਮਚਾਰੀਆਂ ਅਤੇ ਪਬਲਿਕ ਨਾਲ ਵਧੀਆ ਵਤੀਰੇ ਕਾਰਨ ਜਾਣੇ ਜਾਂਦੇ ਹਨ। ਜਿਹੜੇ ਕਿ ਨਗਰ ਨਿਗਮ ਦੇ ਸੇਵਾ ਮੁਕਤ ਕਰਮਚਾਰੀਆਂ ਦੇ ਦਫਤਰ ਦੇ ਕੰਮਾਂ ਵਿੱਚ ਵੀ ਸਹਿਯੋਗ ਕਰਨ ਵਿੱਚ ਮੋਹਰੀ ਰਹਿੰਦੇ ਹਨ। ਜਿਸ ਕਾਰਨ ਪਬਲਿਕ ਅਤੇ ਸਮੂੰਹ ਸਟਾਫ ਵਿੱਚ ਇਨ੍ਹਾਂ ਦਾ ਵਿਸ਼ੇਸ਼ ਸਨਮਾਨ ਹੈ। ਇਸ ਮੌਕੇ ਨਗਰ ਨਿਗਮ ਦੇ ਨਵ ਨਿਯੁਕਤ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਯੂਨੀਅਨ ਦੇ ਆਹੁਦੇਦਾਰਾਂ ਦਾ ਧੰਨਵਾਦ ਅਤੇ ਸਹਿਰ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਾਫ ਸੁੱਥਰੀ ਦਿਖ ਬਣਾਉਣ ਲਈ ਨਗਰ ਨਿਗਮ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੀ ਜਰੂਰੀ ਹੈ । ਇਸ ਲਈ ਨਗਰ ਨਿਗਮ ਦਾ ਸਹਿਯੋਗ ਕਰਨਾ ਹਰ ਸਹਿਰ ਵਾਸੀ ਦਾ ਮੁੱਢਲਾ ਫਰਜ ਬਣਦਾ ਹੈ । ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕਾਰਜਾਂ ਪ੍ਰਤੀ ਜੇਕਰ ਕਿਸੇ ਨੂੰ ਵੀ ਕੋਈ ਸ਼ਿਕਾਇਤ, ਸਮੱਸਿਆ ਹੈ ਤਾਂ ਉਸਦਾ ਸਮਾਧਾਨ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ । ਇਸ ਮੌਕੇ ਸੇਵਾ ਮੁਕਤ ਕਰਮਚਾਰੀ ਯੂਨੀਅਨ ਨਗਰ ਨਿਗਮ ਦੇ ਆਗੂ ਰਮੇਸ਼ ਕੁਮਾਰ, ਹਰਚੰਦ ਸਿੰਘ, ਅਜੈਬ ਸਿੰਘ, ਭਗਵੰਤ ਸਿੰਘ ਰਿਟਾ: ਚੀਫ਼ ਸੈਨਟਰੀ ਇੰਸਪੈਕਟਰ ਆਦਿ ਸ਼ਾਮਲ ਸਨ ।



Scroll to Top