ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜੁਨਵਰੀ ਤੋਂ
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜੁਨਵਰੀ ਤੋਂ
ਚੰਡੀਗੜ੍ਹ, 8 ਜਨਵਰੀ : ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ. ਟੀ.), ਜੰਮੂ ਅਤੇ ਕਸ਼ਮੀਰ (ਯੂ. ਟੀ.) ਅਤੇ ਲੱਦਾਖ (ਯੂ. ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜਨਵਰੀ ਤੋਂ ਆਰੰਭ ਕੀਤੀ ਗਈ ਹੈ । ਇਹ ਰਜਿਸਟ੍ਰੇਸ਼ਨ 27 ਜਨਵਰੀ ਤੱਕ ਜਾਰੀ ਰਹੇਗੀ ਅਤੇ 22 ਮਾਰਚ, 2025 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ । ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 1 ਜਨਵਰੀ 2005 ਤੋਂ 1 ਜੁਲਾਈ 2008 (ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ । ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ । ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ ।