Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:48 pm

+91 90915 01313 , +91 90916 01313

punjabbanni@gmail.com
punjabbani@yahoo.com

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ : ਅਮਨ ਅਰੋੜਾ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ : ਅਮਨ ਅਰੋੜਾ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ : ਅਮਨ ਅਰੋੜਾ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਅਧਿਕਾਰੀਆਂ ਨੂੰ 20 ਹਜ਼ਾਰ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਯਤਨ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ
ਚੰਡੀਗੜ੍ਹ, 7 ਜਨਵਰੀ: ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ । ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੀਤਾ । ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ. ਵੀ. ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ । ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ । ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐਸ. ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿੱਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ, ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ ਆਦਿ ਸਥਾਪਤ ਕੀਤੀਆਂ ਹੋਈਆਂ ਹਨ । ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ । ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ. ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top