Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:46 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ । ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ । ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ ‘ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ । ਡਾ. ਬਲਜੀਤ ਕੌਰ ਨੇ ਦੱਸਿਆ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ । ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ. ਏ. ਐਸ. ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ । ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ, ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ ।

Advertisement
Advertisement
Advertisement
Advertisement
Scroll to Top