Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 10:53 pm

+91 90915 01313 , +91 90916 01313

punjabbanni@gmail.com
punjabbani@yahoo.com

ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਮਨਾਇਆ ਵੈਟਰਨਜ ਡੇਅ

ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਮਨਾਇਆ ਵੈਟਰਨਜ ਡੇਅ

ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਮਨਾਇਆ ਵੈਟਰਨਜ ਡੇਅ
-ਵਿਭਾਗ ਨੇ 90 ਸਾਲ ਤੋਂ ਵੱਧ ਉਮਰ ਦੇ ਸਾਬਕਾ ਸੈਨਿਕਾਂ ਦਾ ਘਰਾਂ ’ਚ ਜਾ ਕੇ ਕੀਤਾ ਸਨਮਾਨ
ਪਟਿਆਲਾ, 14 ਜਨਵਰੀ : ਡਿਪਟੀ ਡਾਇਰੈਕਟਰ, ਰੱਖਿਆ ਸੇਵਾਵਾਂ ਭਲਾਈ ਪੰਜਾਬ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਵੱਲੋਂ ਜਾਰੀ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਟਿਆਲਾ ਵਿਖੇ ਵੈਟਰਨਜ ਡੇਅ ਮਨਾਇਆ ਗਿਆ । ਇਸ ਮੌਕੇ ਦਫ਼ਤਰ ਦੇ ਸੁਪਰਡੰਟ ਸੁਖਵੰਤ ਸਿੰਘ ਚੋਪੜਾ, ਪੱਪੀ ਸਿੰਘ, ਫ਼ੀਲਡ ਅਫ਼ਸਰ, ਹਰਵਿੰਦਰ ਸਿੰਘ, ਨਿਰਮਲ ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 90 ਸਾਲ ਤੋਂ ਵੱਧ ਉਮਰ ਦੇ ਸਾਬਕਾ ਸੈਨਿਕਾਂ ਨੂੰ ਦੇਸ਼ ਪ੍ਰਤੀ ਦਿੱਤੀਆਂ ਗਈਆਂ ਵਡਮੁੱਲੀਆਂ ਸੇਵਾਵਾਂ ਨੂੰ ਸਮਰਪਿਤ ਯਾਦਗਾਰੀ ਚਿੰਨ੍ਹ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸ ਸਥਾਨ ਵਿਖੇ ਪਹੁੰਚ ਕਰਦੇ ਹੋਏ ਸਨਮਾਨਿਤ ਕੀਤਾ ਗਿਆ । ਇਨ੍ਹਾਂ ਸਨਮਾਨਿਤ ਕੀਤੀਆਂ ਗਈਆਂ ਸ਼ਖ਼ਸੀਅਤਾਂ ਵਿਚੋਂ ਸਾਬਕਾ ਨਾਇਬ ਸੂਬੇਦਾਰ ਸੁਰਜਨ ਸਿੰਘ (101 ਸਾਲ), ਸਾਬਕਾ ਹਵਲਦਾਰ/ਕਲਰਕ ਤਾਰਾ ਸਿੰਘ (100 ਸਾਲ), ਸੂਬੇਦਾਰ ਰਾਮਸ਼ਰਨ ਦਾਸ, ਹਵਲਦਾਰ ਮੋਹਿੰਦਰ ਸਿੰਘ, ਸਿਪਾਹੀ ਕਪੂਰ ਸਿੰਘ ਸ਼ਾਮਲ ਸਨ। ਸਾਬਕਾ ਸੈਨਿਕ ਨੇ ਇਸ ਮੌਕੇ ਤੇ ਵਿਭਾਗ ਵੱਲੋਂ ਚਲਾਏ ਗਏ ਇਸ ਉਪਰਾਲੇ ਦਾ ਤਹਿ-ਦਿਲੋਂ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top