Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਮੁਲਾਜਮ ਮੰਗਾਂ ਦੇ ਚਲਦਿਆਂ ਡੀ. ਸੀ. ਦਫ਼ਤਰ ਦੇ ਮੁਲਾਜਮਾਂ ਕੀਤੀ ਤਿੰਨ ਰੋਜ਼ਾ ਹੜ੍ਹਤਾਲ ਦੀ ਸ਼ੁਰੂਆਤ

ਮੁਲਾਜਮ ਮੰਗਾਂ ਦੇ ਚਲਦਿਆਂ ਡੀ. ਸੀ. ਦਫ਼ਤਰ ਦੇ ਮੁਲਾਜਮਾਂ ਕੀਤੀ ਤਿੰਨ ਰੋਜ਼ਾ ਹੜ੍ਹਤਾਲ ਦੀ ਸ਼ੁਰੂਆਤ

ਮੁਲਾਜਮ ਮੰਗਾਂ ਦੇ ਚਲਦਿਆਂ ਡੀ. ਸੀ. ਦਫ਼ਤਰ ਦੇ ਮੁਲਾਜਮਾਂ ਕੀਤੀ ਤਿੰਨ ਰੋਜ਼ਾ ਹੜ੍ਹਤਾਲ ਦੀ ਸ਼ੁਰੂਆਤ
ਪਟਿਆਲਾ : ਪੰਜਾਬ ਦੇ ਸਮੁੱਚੇ ਜਿ਼ਲਿਆਂ ਵਿਚ ਡੀ. ਸੀ. ਦਫ਼ਤਰਾਂ ਦੇ ਮੁਲਾਜਮਾਂ ਵਲੋਂ ਅੱਜ ਮੁਲਾਜਮ ਮੰਗਾਂ ਪੂਰੀਆਂ ਨਾ ਕਰਨ ਦੇ ਚਲਦਿਆਂ ਤਿੰਨ ਰੋਜ਼ਾ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ ਜੋ ਕਿ 17 ਜਨਵਰੀ ਤੱਕ ਜਾਰੀ ਰਹੇਗੀ । ਇਸਦੇ ਚਲਦਿਆਂ 18 ਜਨਵਰੀ ਨੂੰ ਮੁਲਾਜਮ ਮੰਗਾਂ ਪੂਰੀਆਂ ਕਰਵਾਉਣ ਲਈ ਹੋਰ ਕੀ ਨਵੀਂ ਰਣਨੀਤੀ ਅਪਣਾਈ ਜਾਣੀ ਚਾਹੀਦੀ ਹੈ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਦੱਸਣਯੋਗ ਹੈ ਕਿ ਮੁਲਾਜਮਾਂ ਦੀ ਇਸ ਤਿੰਨ ਰੋਜ਼ਾ ਹੜ੍ਹਤਾਲ ਦੇ ਚਲਦਿਆਂ ਡੀ. ਸੀ. ਦਫ਼ਤਰ ਨਾਲ ਸਬੰਧਤ ਦਫ਼ਤਰਾਂ ਵਿਚ ਕੰਮ ਕਰਵਾਉਣ ਵਾਲੇ ਵਿਅਕਤੀਆਂ ਨੂੰ ਹੁਣ ਆਪਣੇ ਕੰਮ ਕਾਜ ਕਰਵਾਉਣ ਲਈ ਜਿਥੇ ਤਿੰਨ ਦਿਨ ਹੜ੍ਹਤਾਲ ਦੇ ਚਲਦਿਆਂ ਉਥੇ 19 ਤੇ 20 ਜਨਵਰੀ ਨੂੰ ਸਰਕਾਰੀ ਛੁੱਟੀ ਕਾਰਨ ਪੂਰੇ ਪੰਜ ਦਿਨ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ । ਦੱਸਣਯੋਗ ਹੈ ਕਿ ਉਪਰੋਕਤ ਹੜ੍ਹਤਾਲ ਦੌਰਾਨ ਮੁਲਾਜਮਾਂ ਵਲੋਂ ਜਿਥੇ ਕੰਮ ਠੱਪ ਰੱਖਿਆ ਜਾਵੇਗਾ, ਉਥੇ ਪੰਜਾਬ ਦੇ ਸਮੁੱਚੇ ਜਿ਼ਲਿਆਂ ਵਿਚ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜਮ ਮੰਗਾਂ ਪੂਰੀਆਂ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜਮਾਂ ਵਲੋਂ ਹੜਤਾਲ ’ਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਾਜਮਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਤੋਂ ਬਾਅਦ ਵੀ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top