Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਸੀ. ਐਸ. ਪ੍ਰੀਖਿਆ ਦੀ ਤਿਆਰੀ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 17 ਜਨਵਰੀ ਨੂੰ ਲਗਾਇਆ ਜਾਵੇਗਾ ਸੈਮੀਨਾਰ

ਪੀ. ਸੀ. ਐਸ. ਪ੍ਰੀਖਿਆ ਦੀ ਤਿਆਰੀ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 17 ਜਨਵਰੀ ਨੂੰ ਲਗਾਇਆ ਜਾਵੇਗਾ ਸੈਮੀਨਾਰ

ਪੀ. ਸੀ. ਐਸ. ਪ੍ਰੀਖਿਆ ਦੀ ਤਿਆਰੀ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 17 ਜਨਵਰੀ ਨੂੰ ਲਗਾਇਆ ਜਾਵੇਗਾ ਸੈਮੀਨਾਰ
ਪਟਿਆਲਾ, 15 ਜਨਵਰੀ : ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ. ਬੀ. ਈ. ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਅਨੁਪ੍ਰੀਤਾ ਜੌਹਲ ਦੀ ਅਗਵਾਈ ਹੇਠ 17 ਜਨਵਰੀ ਨੂੰ ਸਵੇਰੇ 11 ਵਜੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ । ਇਹ ਸੈਮੀਨਾਰ ਮਾਨਿਕ ਰਾਜ ਸਿੰਗਲਾ ਕੈਰੀਅਰ ਮੈਂਟਰ ਅਤੇ ਕੰਸਲਟੈਂਟ ਮੋਟੀਵੇਸ਼ਨਲ ਸਪੀਕਰ ਵੱਲੋਂ ਕਮੇਟੀ ਹਾਲ, ਬਲਾਕ-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਲਿਆ ਜਾਵੇਗਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਮੇਜਰ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸੈਮੀਨਾਰ ਵਿੱਚ ਭਾਗ ਲੈਣ ਲਈ ਵੱਧ ਤੋਂ ਵੱਧ ਉਮੀਦਵਾਰ ਆਪਣੇ ਆਪ ਨੂੰ ਮਿਤੀ 16-01-2025 ਤੱਕ ਲਿੰਕ tinyurl.com/experttalkPCS2025 ਤੇ ਰਜਿਸਟਰ ਕਰਨ । ਇਸ ਸੈਮੀਨਾਰ ਵਿੱਚ ਭਾਗ ਲੈਣ ਵਾਸਤੇ ਉਪਰੋਕਤ ਲਿੰਕ ਤੇ ਰਜਿਸਟਰ ਕਰਨਾ ਲਾਜ਼ਮੀ ਹੈ । ਇਸ ਸੈਮੀਨਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top