Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:39 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਦੇ ਸਾਬਕਾ ਸਰਪੰਚ ਅਤੇ ਉਸਦੇ ਭਰਾ ਨੇ ਦਿੱਤੀ ਮਸਜਿਦ ਬਣਾਉਣ ਲਈ ਜ਼ਮੀਨ ਦਾਨ

ਪਿੰਡ ਦੇ ਸਾਬਕਾ ਸਰਪੰਚ ਅਤੇ ਉਸਦੇ ਭਰਾ ਨੇ ਦਿੱਤੀ ਮਸਜਿਦ ਬਣਾਉਣ ਲਈ ਜ਼ਮੀਨ ਦਾਨ

ਪਿੰਡ ਦੇ ਸਾਬਕਾ ਸਰਪੰਚ ਅਤੇ ਉਸਦੇ ਭਰਾ ਨੇ ਦਿੱਤੀ ਮਸਜਿਦ ਬਣਾਉਣ ਲਈ ਜ਼ਮੀਨ ਦਾਨ
ਮਾਲੇਰਕੋਟਲਾ : ਪੰਜਾਬ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਉਮਰਪੁਰਾ ਵਿਖੇ ਪਿੰਡ ਦੇ ਵਸਨੀਕ ਮੁਸਲਮਾਨ ਭਾਈਚਾਰੇ ਨੂੰ ਪਿੰਡ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੋਨੀ ਅਤੇ ਉਨ੍ਹਾਂ ਦੇ ਭਰਾ ਅਵਨਿਦਰ ਸਿੰਘ ਨੇ ਪਿੰਡ ’ਚ ਤਕਰੀਬਨ 6 ਵਿਸਵੇ ਜਗ੍ਹਾ ਜੋ ਕਿ ਮੇਨ ਰੋਡ ਦੇ ਨਾਲ ਲੱਗਦੀ ਹੈ ਮਸਜਿਦ ਬਣਾਉਣ ਲਈ ਦਾਨ ਦਿਤੀ । ਇਸ ਮੌਕੇ ਤੇ ਪਿੰਡ ਦੇ ਮੁਸਲਿਮ ਭਾਈਚਾਰੇ ਨੇ ਮਸਜਿਦ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੂੰ ਸੱਦਾ ਦਿਤਾ। ਨੀਹ ਪੱਥਰ ਮੌਕੇ ਸ਼ਾਹੀ ਇਮਾਮ ਨੇ ਕਿਹਾ ਕਿ ਇਸ ਮਸਜਿਦ ’ਚ ਨਮਾਜ਼ ਤਾਂ ਮੁਸਲਿਮ ਭਾਈਚਾਰੇ ਦੇ ਲੋਕ ਅਦਾ ਕਰਨਗੇ ਪਰ ਉਨ੍ਹਾਂ ਦੀਆਂ ਨਮਾਜ਼ਾਂ ਦਾ ਸਵਾਬ ਸਿੱਖ ਭਾਈਚਾਰੇ ਦੇ ਇਸ ਪਰਵਾਰ ਨੂੰ ਮਿਲੇਗਾ ਜਿਸਨੇ ਅਪਣੇ ਹਿੱਸੇ ਦੀ ਜ਼ਮੀਨ ’ਚੋਂ ਮਸਜਿਦ ਲਈ ਜਗ੍ਹਾ ਦਾਨ ਕੀਤੀ ਹੈ । ਇਸ ਮੌਕੇ ਪਿੰਡ ਉਮਰਪੁਰਾ ਦੇ ਪੰਚ ਤੇਜਵੰਤ ਸਿੰਘ ਵਲੋਂ 2 ਲੱਖ ਰੁਪਏ ਮਸਜਿਦ ਨੂੰ ਰਾਸ਼ੀ ਦਾਨ ਕੀਤੀ ਗਈ ਤੇ ਇਨ੍ਹਾਂ ਦੇ ਇਲਾਵਾ ਰਵਿੰਦਰ ਸਿੰਘ ਗਰੇਵਾਲ ਨੇ ਵੀ 1 ਲੱਖ ਰੁਪਏ ਮਸਜਿਦ ਨੂੰ ਦਾਨ ਰਾਸ਼ੀ ਭੇਟ ਕੀਤੀ । ਜ਼ਿਕਰਯੋਗ ਹੈ ਕਿ 1947 ਤੋਂ ਬਾਅਦ ਹੁਣ ਤਕ ਇਸ ਪਿੰਡ ਵਿਚ ਕੋਈ ਮਸਜਿਦ ਮੌਜੂਦ ਨਹੀਂ ਸੀ ਤੇ ਪਿੰਡ ਦੇ ਵਸਨੀਕ ਮੁਸਲਮਾਨ ਭਾਈਚਾਰੇ ਨੂੰ ਨਮਾਜ਼ ਪੜ੍ਹਨ ਲਈ ਨਾਲ ਲੱਗਦੇ ਪਿੰਡਾਂ ’ਚ ਜਾਣਾ ਪੈਂਦਾ ਸੀ । ਪਿੰਡ ਉਮਰਪੁਰਾ ਵਿਖੇ ਮਸਜਿਦ ਦਾ ਨੀਹ ਪੱਥਰ ਰੱਖਣ ਸਮੇਂ ਮੁਸਲਮਾਨ ਭਾਈਚਾਰਾ ਖ਼ੁਸ਼ ਤੇ ਭਾਵੁਕ ਨਜ਼ਰ ਆ ਰਿਹਾ ਸੀ ।

Advertisement
Advertisement
Advertisement
Advertisement
Scroll to Top