Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 11:47 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਅਰੀ ਉੱਦਮ ਸਿਖਲਾਈ ਦੀ ਕਾਊਂਸਲਿੰਗ 17 ਜਨਵਰੀ ਨੂੰ

ਡੇਅਰੀ ਉੱਦਮ ਸਿਖਲਾਈ ਦੀ ਕਾਊਂਸਲਿੰਗ 17 ਜਨਵਰੀ ਨੂੰ

ਡੇਅਰੀ ਉੱਦਮ ਸਿਖਲਾਈ ਦੀ ਕਾਊਂਸਲਿੰਗ 17 ਜਨਵਰੀ ਨੂੰ
ਸੰਗਰੂਰ, 14 ਜਨਵਰੀ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਮਿਤੀ 20 ਜਨਵਰੀ 2025 ਤੋਂ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ਚਾਰ ਹਫਤੇ ਦੀ ਡੇਅਰੀ ਉੱਦਮ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਵਧੇਰੇ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਚਰਨਜੀਤ ਸਿੰਘ ਬਾਂਸਲ ਨੇ ਦੱਸਿਆ ਕਿ ਇਸ ਡੇਅਰੀ ਸਿਖਲਾਈ ਵਿੱਚ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਮੁੱਢਲੀ ਸਹਾਇਤਾ, ਪ੍ਰੈਕਟੀਕਲ, ਪ੍ਰਬੰਧਨ ਕਾਰਜਵਿਧੀ, ਫੀਡ, ਹਰਾ ਚਾਰਾ, ਸਾਫ ਦੁੱਧ ਦੀ ਪੈਦਾਵਾਰ, ਦੁੱਧ ਪ੍ਰਬੰਧਨ ਆਦਿ ਵਿਸ਼ਿਆਂ ‘ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ । ਇਸ ਡੇਅਰੀ ਸਿਖਲਾਈ ਲਈ ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਵਲੋਂ ਫਾਰਮ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਵਿਖੇ ਮਿਤੀ 17 ਜਨਵਰੀ 2025 ਤੱਕ ਭਰੇ ਜਾਣੇ ਹਨ ਅਤੇ ਇਸੇ ਦਿਨ ਹੀ ਇਸ ਡੇਅਰੀ ਸਿਖਲਾਈ ਸਬੰਧੀ ਕਾਊਂਸਲਿਗ ਕੀਤੀ ਜਾਣੀ ਹੈ । ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਲੈਣ ਦਾ ਚਾਹਵਾਨ ਉਮੀਦਵਾਰ ਘੱਟੋ ਘੱਟ ਦਸਵੀਂ ਪਾਸ ਹੋਣਾ ਚਾਹੀਦਾ ਹੈ, ਪੇਂਡੂ ਖੇਤਰ ਨਾਲ ਸਬੰਧਤ ਹੋਵੇ, ਉਮਰ 18 ਤੋਂ 55 ਸਾਲ ਤੱਕ ਹੋਣੀ ਚਾਹੀਦੀ ਹੈ । ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਹ ਡੇਅਰੀ ਸਿਖਲਾਈ ਲੈ ਕੇ ਇਸ ਸਕੀਮ ਦਾ ਵੱਧੋ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top