Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ
ਸਰਬਸੰਮਤੀ ਨਾਲ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣ ਕੇ ਸਮੂਹ ਕੌਂਸਲਰਾਂ ਨੇ ਮਿਸਾਲ ਕਾਇਮ ਕੀਤੀ : ਹਰਪਾਲ ਸਿੰਘ ਚੀਮਾ
ਦਿੜ੍ਹਬਾ/ ਸੰਗਰੂਰ, 14 ਜਨਵਰੀ : ਹਾਲ ਹੀ ਵਿੱਚ ਹੋਈਆਂ ਨਗਰ ਪੰਚਾਇਤ ਦਿੜ੍ਹਬਾ ਦੀਆਂ ਆਮ ਚੋਣਾਂ ਵਿੱਚ ਜਿੱਤੇ ਕੌਂਸਲਰਾਂ ਵਿੱਚੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਚੋਣ ਪ੍ਰਕਿਰਿਆ ਅੱਜ ਸਰਬਸੰਮਤੀ ਨਾਲ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਵਿਖੇ ਨੇਪਰੇ ਚੜ੍ਹੀ ਜਿਸ ਤਹਿਤ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਨਿੰਦਰ ਸਿੰਘ ਨੂੰ ਪ੍ਰਧਾਨ ਅਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ ।

ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਮੌਜੂਦ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ ਅਤੇ ਪੂਰੀ ਤਨਦੇਹੀ ਤੇ ਸ਼ਿੱਦਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਪੁਰਾਣੇ ਤੇ ਸਰਗਰਮ ਨੌਜਵਾਨ ਆਗੂ ਹਨ ਅਤੇ ਨਗਰ ਪੰਚਾਇਤ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਦੋਵੇਂ ਪ੍ਰਮੁੱਖ ਅਹੁਦੇਦਾਰ ਚੁਣ ਕੇ ਮਿਸਾਲ ਕਾਇਮ ਕੀਤੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਨਗਰ ਪੰਚਾਇਤ ਦਿੜ੍ਹਬਾ ਦੀ ਸਮੁੱਚੀ ਟੀਮ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਪੂਰਾ ਕਰਨ ਲਈ ਵਚਨਬੱਧ ਹੈ ।

ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਦੇ ਨਾਲ ਹੀ ਨਗਰ ਪੰਚਾਇਤ ਟੀਮ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ ਜਿਸ ਤਹਿਤ ਜਲਦੀ ਹੀ 2 ਬਹੁ-ਕਰੋੜੀ ਲਾਗਤ ਵਾਲੇ ਲੋਕ ਪੱਖੀ ਪ੍ਰੋਜੈਕਟਾਂ ਦਾ ਆਗਾਜ਼ ਦਿੜ੍ਹਬਾ ਵਿਖੇ ਕਰ ਦਿੱਤਾ ਜਾਵੇਗਾ ਜਿਸ ਵਿੱਚ ਇਨਡੋਰ ਸਟੇਡੀਅਮ ਅਤੇ ਖੁਸ਼ੀ ਗ਼ਮੀ ਦੇ ਮੌਕਿਆਂ ਉਤੇ ਸਮਾਗਮ ਕਰਨ ਲਈ ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇੱਕ ਪੈਲੇਸ ਵੀ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਹੈ ਅਤੇ ਯੋਜਨਾਬੱਧ ਤਰੀਕੇ ਨਾਲ ਹਰ ਦਿਹਾਤੀ ਤੇ ਸ਼ਹਿਰੀ ਖੇਤਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਕੈਬਨਿਟ ਮੰਤਰੀ ਦੇ ਓ. ਐਸ. ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਸਮੇਤ ਹੋਰ ਅਧਿਕਾਰੀ ਅਤੇ ਸਾਰੇ ਕੌਂਸਲਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top