Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਹਿਮ ਹਿੱਸਾ-ਵਾਈਸ ਚਾਂਸਲਰ

ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਹਿਮ ਹਿੱਸਾ-ਵਾਈਸ ਚਾਂਸਲਰ

ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਹਿਮ ਹਿੱਸਾ-ਵਾਈਸ ਚਾਂਸਲਰ

ਪ੍ਰੋ. ਅਰਵਿੰਦ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ

ਪਟਿਆਲਾ, 6 ਫਰਬਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਕਰਕੇ ਸਭਨਾਂ ਵਿਦਿਆਰਥੀਆਂ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਲਾਜ਼ਮੀ ਤੌਰ ’ਤੇ ਹਿੱਸਾ ਲੈਣਾ ਚਾਹੀਦਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਹੋਏ 46ਵੀਂ ਅਥਲੈਟਿਕ ਮੀਟ ਦੇ ਸਮਾਪਤੀ ਸਮਾਰੋਹ ਮੌਕੇ ਖਿਡਾਰੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਵਾਈਸ ਚਾਂਸਲਰ ਨੇ ਪੰਜਾਬੀ ਯੂਨੀਵਰਸਿਟੀ ਸਕੂਲ ਨੂੰ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਗੇ ਵਧਾਉਣ ਅਤੇ ਬੱਚਿਆਂ ਦੀ ਉੱਤਮ ਸਿੱਖਿਆ ਦੇ ਵਾਸਤੇ ਯੂਨੀਵਰਸਿਟੀ ਅਧਿਆਪਿਕਾਂ ਦੀਆਂ ਸੇਵਾਵਾਂ ਲਏ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿੱਚ ਹੋਰ ਪ੍ਰਭਾਵੀ ਭੂਮਿਕਾ ਅਦਾ ਕਰੇ। ਪ੍ਰੋ ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਸੂਬਾ ਸਰਕਾਰ ਹਰ ਮਦਦ ਕਰ ਰਹੀ ਹੈ।
46ਵੀਂ ਅਥਲੈਟਿਕਸ ਮੀਟ ਵਿੱਚ ਵੱਖ-ਵੱਖ ਦੂਰੀ ਦੀਆਂ ਦੌੜਾਂ, ਵੱਖ-ਵੱਖ ਕਿਸਮ ਦੀਆਂ ਛਾਲ਼ਾਂ, ਸ਼ਾਟਪੁੱਟ, ਗੋਲ਼ਾ ਸੁੱਟਣਾ, ਡਿਸਕਸ ਆਦਿ 88 ਟਰੈਕ ਅਤੇ ਫੀਲਡ ਈਵੈਂਟਸ ਕਰਵਾਏ ਗਏ। ਇਨ੍ਹਾਂ ਈਵੈਂਟਸ ਵਿੱਚ 520 ਵਿਦਿਆਰਥੀਆਂ ਨੇ ਭਾਗ ਲਿਆ।
ਪ੍ਰਿੰਸੀਪਲ ਡਾ. ਬਾਲ ਕ੍ਰਿਸ਼ਨ ਨੇ ਦੱਸਿਆ ਕਿ ਕਿ ਛੋਟੇ ਬੱਚਿਆਂ ਲਈ ਕਰਵਾਈਆਂ ਗਈਆਂ ਵਿਸ਼ੇਸ਼ ਗਤੀਵਿਧੀਆਂ ਦੇ ਜੇਤੂਆਂ ਨੂੰ ਵੀ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਅਕਾਦਮਿਕ ਖੇਤਰ ਵਿੱਚ ਹਰੇਕ ਜਮਾਤ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲ਼ੇ ਵਿਦਿਆਰਥੀਆਂ ਅਤੇ ਪਿਛਲੇ ਸਮੇਂ ਦੌਰਾਨ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਵਾਲ਼ੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਰਵੋਤਮ ਅਥਲੀਟ ਦਾ ਪੁਰਸਕਾਰ ਲੜਕਿਆਂ ਵਿੱਚੋਂ ਤਰਨ ਸਮਾ ਨੂੰ ਅਤੇ ਲੜਕੀਆਂ ਵਿੱਚੋਂ ਸੁਖਮਨਜੋਤ ਕੌਰ ਨੂੰ ਪ੍ਰਾਪਤ ਹੋਇਆ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਨਵਜੋਤ ਕੌਰ, ਡਾਇਰੈਕਟਰ ਖੇਡਾਂ ਡਾ. ਅਜਿਤਾ, ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਅਤੇ ਹੋਰ ਉਚ ਅਧਿਕਾਰੀ ਅਤੇ ਕੋਚ ਹਾਜ਼ਰ ਸਨ।

Advertisement
Advertisement
Advertisement
Advertisement
Scroll to Top