Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:37 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਦੀ ਸਰਕਾਰ ਆਪ ਦੇ ਦੁਆਰ

ਆਪ ਦੀ ਸਰਕਾਰ ਆਪ ਦੇ ਦੁਆਰ

ਆਪ ਦੀ ਸਰਕਾਰ ਆਪ ਦੇ ਦੁਆਰ
-ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸ਼ੁਰੂ ਹੋਏ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ
-ਪਿੰਡ ਬਾਰਨ ਵਿਖੇ ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ ‘ਤੇ ਤਸੱਲੀ ਪ੍ਰਗਟਾਈ
ਪਟਿਆਲਾ, 6 ਫਰਵਰੀ:
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ।
ਪਿੰਡ ਬਾਰਨ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗਣਗੇ।
ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਇਹ ਕੈਂਪ ਇੱਕ ਮਹੀਨਾ ਭਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲਗਾਏ ਜਾਣਗੇ, ਇਸ ਲਈ ਲੋੜਵੰਦ ਲੋਕ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਹਰ ਸਬ ਡਵੀਜਨ ਵਿਖੇ ਰੋਜ਼ਾਨਾ ਚਾਰ ਕੈਂਪ ਲੱਗ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ।
ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ ‘ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ× । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ.ਡੀ.ਐਮ. ਅਰਵਿੰਦ ਕੁਮਾਰ, ਐਡਵੋਕੇਟ ਰਾਹੁਲ ਸੈਣੀ, ਜਰਨੈਲ ਮੰਨੂ, ਬਲਵਿੰਦਰ ਸੈਣੀ, ਅਮਨ ਭੁੱਲਰ, ਜਸਵਿੰਦਰ ਸਿੰਘ ਖਰੌੜ, ਦਵਿੰਦਰ ਕੌਰ, ਰਾਜ ਕੁਮਾਰ, ਸੰਤੋਖ ਸਿੰਘ ਸਮੇਤ ਹੋਰ ਵਲੰਟੀਅਰ ਅਤੇ ਬੀ.ਡੀ.ਪੀ.ਓ ਬਲਜੀਤ ਕੌਰ ਖ਼ਾਲਸਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top