Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:48 pm

+91 90915 01313 , +91 90916 01313

punjabbanni@gmail.com
punjabbani@yahoo.com

ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਲਾਲ ਚੰਦ ਕਟਾਰੂਚੱਕ

ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਲਾਲ ਚੰਦ ਕਟਾਰੂਚੱਕ

ਖੁਰਾਕ,ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਪਨਸਪ ਦੀ ਸਮੀਖਿਆ ਮੀਟਿੰਗ ‘ਚ ਨਵੀਨਤਮ ਕਾਰਜ ਪ੍ਰਣਾਲੀ ਅਪਣਾਉਣ ਉੱਤੇ ਜ਼ੋਰ

ਚੰਡੀਗੜ੍ਹ, ਮਾਰਚ 1 :

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ।

ਮੁੱਖ ਦਫ਼ਤਰ ਦੇ ਜਨਰਲ ਮੈਨੇਜਰਾਂ ਅਤੇ ਵੱਖੋ-ਵੱਖ ਜ਼ਿਲਿਆਂ ਵਿੱਚ ਤਾਇਨਾਤ ਜ਼ਿਲਾ ਮੈਨੇਜਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਂਦੇ ਹੋਏ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਅਜੋਕੇ ਸਮੇਂ ਦਾ ਹਾਣੀ ਬਣਦੇ ਹੋਏ ਵਿਭਾਗੀ ਕੰਮਕਾਜ ਵਿੱਚ ਪਰੰਪਰਾਗਤ ਢੰਗ-ਤਰੀਕਿਆਂ ਦੀ ਥਾਂ ਨਵੀਨਤਮ ਕਾਰਜ ਵਿਧੀ ਅਪਣਾਈ ਜਾਵੇ।ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਸਮਾਂ ਮੁਕਾਬਲੇਬਾਜ਼ੀ ਦਾ ਸਮਾਂ ਹੈ ਇਸ ਲਈ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖ਼ਾਰਨ ਲਈ ਵਿਭਾਗ ਨੂੰ ਨਿਵੇਕਲੀਆਂ ਤਕਨੀਕਾਂ ਅਪਣਾਉਣ ਉੱਤੇ ਧਿਆਨ ਦੇਣਾ ਚਾਹੀਦਾ ਹੈ।

ਸੂਬੇ ਨੂੰ ਆਰਥਿਕ ਪੱਖ ਤੋਂ ਹੁਲਾਰਾ ਦੇਣ ਨੂੰ ਸਰਕਾਰ ਦੀ ਤਰਜੀਹ ਦੱਸਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ, ਬਿਜਲੀ, ਸਿਹਤ ਅਤੇ ਸਿੱਖਿਆ ਆਦਿ ਪ੍ਰਮੁੱਖ ਖੇਤਰਾਂ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਪਨਸਪ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਅਦਾਰੇ ਵੱਲੋਂ ਆਪਣੀ ਆਮਦਨ ਵਧਾਉਣ ਲਈ ਅੰਮਿ੍ਰਤਸਰ, ਬਠਿੰਡਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਜਲੰਧਰ ਅਤੇ ਖਰੜ (ਮੋਹਾਲੀ) ਵਿਖੇ ਐਲ.ਪੀ.ਜੀ. ਗੈਸ ਏਜੰਸੀਆਂ ਚਲਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਅਦਾਲਤਾਂ ਵਿੱਚ ਅਦਾਰੇ ਦੇ ਲੰਬਿਤ ਮਾਮਲਿਆਂ ਵਿੱਚ ਕਮੀ ਲਿਆਉਣ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਅਦਾਰੇ ਵਿੱਚ ਕੰਮ ਕਰਦੇ ਇੰਸਪੈਕਟਰਾਂ ਦੀ ਮੀਟਿੰਗ ਜਲਦ ਬੁਲਾਉਣ ਦੀ ਹਿਦਾਇਤ ਕਰਦੇ ਹੋਏ ਇਹ ਵੀ ਕਿਹਾ ਕਿ ਗੁਦਾਮਾਂ ਵਿੱਚ ਪਏ ਅਨਾਜ ਦੀ ਸਾਂਭ-ਸੰਭਾਲ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ ਕਿਉਂਜੋ ਇਹ ਅਨਾਜ ਕਿਸਾਨਾਂ ਵਲੋਂ ਖ਼ੂਨ-ਪਸੀਨਾ ਇੱਕ ਕਰਕੇ ਪੈਦਾ ਕੀਤਾ ਗਿਆ ਹੈ।

ਇਸ ਮੌਕੇ ਪਨਸਪ ਦੀ ਐਮ.ਡੀ. ਅੰਮ੍ਰਿਤ ਕੌਰ ਗਿੱਲ ਵੱਲੋਂ ਸ੍ਰੀ ਕਟਾਰੂਚੱਕ ਦਾ ਇਸ ਗੱਲ ਲਈ ਧੰਨਵਾਦ ਕੀਤਾ ਗਿਆ ਕਿ ਪਨਸਪ ਵੱਲੋਂ ਆਟਾ-ਦਾਲ ਸਕੀਮ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਯੂਨੀਅਨ ਬੈਂਕ ਆਫ਼ ਇੰਡੀਆ ਦੇ 350 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਕਰਕੇ ਸਰਕਾਰ ਵੱਲੋਂ ਅਦਾਰੇ ਨੂੰ ਵਿੱਤੀ ਰਾਹਤ ਦਿੱਤੀ ਗਈ।ਇਸ ਮੌਕੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top