Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:31 pm

+91 90915 01313 , +91 90916 01313

punjabbanni@gmail.com
punjabbani@yahoo.com

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਣਗੇ ਧਾਰਮਕ ਸਮਾਗਮ : ਜਥੇਦਾਰ ਲਾਛੜੂ
ਪਟਿਆਲਾ 4 ਫਰਵਰੀ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਇਸ ਵਾਰ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਬਸੰਤ ਪੰਚਮੀ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਾਰਮਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬਸੰਤ ਪੰਚਮੀ ਦੇ ਜੋੜ ਮੇਲ ਦੌਰਾਨ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕਰਨ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਬਸੰਤ ਪੰਚਮੀ ਦੇ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਸ਼ੁਰੂਆਤ 12 ਫਰਵਰੀ ਤੋਂ ਹੋਵੇਗੀ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਲੜੀਵਾਰ ਧਾਰਮਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਦੀ ਸਮਾਪਤੀ ਬਸੰਤ ਰਾਗ ਨਾਲ 14 ਫਰਵਰੀ ਨੂੰ ਹੋਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਜੋੜ ਮੇਲ ਦੌਰਾਨ ਕਵੀ ਦਰਬਾਰ, ਕੀਰਤਨ ਦਰਬਾਰ, ਢਾਡੀ ਦਰਬਾਰ ਤੋਂ ਇਲਾਵਾ ਬਸੰਤ ਰਾਗ ਕੀਰਤਨ ਦੌਰਾਨ ਸਮਾਗਮ ਕਰਵਾਇਆ ਜਾਵੇਗਾ, ਜਿਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀਆਂ ਸਮੇਤ ਪ੍ਰਸਿੱਧ ਰਾਗੀ ਢਾਡੀ ਅਤੇ ਉਚ ਕੋਟੀ ਦੇ ਕਵੀ ਵੀ ਆਪਣੀਆਂ ਰਚਨਾਵਾਂ ਤੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ ਆਦਿ ਤੇ ਸਮੂਹ ਸਟਾਫ ਮੈਂਬਰ ਸ਼ਾਮਲ ਸਨ।

Advertisement
Advertisement
Advertisement
Advertisement
Scroll to Top