Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:50 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ਵਿੱਚ ਸ਼ਮੂਲੀਅਤ

ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ਵਿੱਚ ਸ਼ਮੂਲੀਅਤ

ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ਵਿੱਚ ਸ਼ਮੂਲੀਅਤ
ਪਟਿਆਲਾ( ) ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ (AIFRTE) ਵੱਲੋਂ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਨੂੰ ਹੁਲਾਰਾ ਦਿੰਦੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ ਲਗਾਇਆ ਗਿਆ, ਜਿਸ ਵਿੱਚ ਦੇਸ਼ ਭਰ ਵਿੱਚ ਵੱਖ-ਵੱਖ ਵਿਦਿਆਰਥੀ, ਅਧਿਆਪਕ ਅਤੇ ਹੋਰ ਜਮਹੂਰੀ ਕਾਰਕੁੰਨਾਂ ਨੇ ਭਰਵਾਂ ਹਿੱਸਾ ਲਿਆ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਵੀ ਭਰਵੇਂ ਜੱਥੇ ਦੇ ਰੂਪ ਵਿੱਚ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸੰਬੋਧਨ ਕਰਦਿਆਂ ਕੌਮੀ ਸਿੱਖਿਆ ਨੀਤੀ-2020, ਕੌਮੀ ਪਾਠਕ੍ਰਮ ਫ਼੍ਰੇਮਵਰਕ-2023 ਸਮੇਤ ਸਾਰੇ ਫਾਸ਼ੀਵਾਦੀ ਹਮਲਿਆਂ ਖਿਲਾਫ਼ ਇੱਕਜੁਟ ਹੋਣ ਅਤੇ ਆਪਣੇ-ਆਪਣੇ ਸੂਬਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਾਂਝੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਧਰਨੇ ਦੌਰਾਨ ਸਭਨਾਂ ਲਈ ਮੁਫ਼ਤ, ਮਿਆਰੀ, ਵਿਗਿਆਨਕ ਅਤੇ ਜਮਹੂਰੀ ਸਿੱਖਿਆ ਪ੍ਰਬੰਧ ਤਹਿਤ ਸਿੱਖਿਆ ਨੂੰ ਸੰਵਿਧਾਨ ਦੀ ਰਾਜ ਸੂਚੀ ਵਿੱਚ ਸ਼ਾਮਿਲ ਕਰਵਾਉਣ ਦੀ ਮੰਗ ਕੀਤੀ ਗਈ ਅਤੇ ਦੇਸ਼ ਵਿੱਚ ਹਰ ਤਰ੍ਹਾਂ ਦੀ ਵਿਭੰਨਤਾ ਨੂੰ ਖਤਮ ਕਰਕੇ ਫਿਰਕੂ ਫਾਸ਼ੀਵਾਦ ਨੂੰ ਮੁਕੰਮਲ ਲਾਗੂ ਕਰਨ ਲਈ ਤਤਪਰ ਮੋਦੀ ਸਰਕਾਰ ਵਿਰੁੱਧ ਇੱਕਜੁਟ ਹੋ ਕੇ ਸੰਘਰਸ਼ ਅੱਗੇ ਵਧਾਉਣ ਅਤੇ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਨਾਂ ਵੱਲੋਂ 16 ਫਰਵਰੀ ਦੇ ਭਾਰਤ ਬੰਦ ਅਤੇ ‘ਹੜਤਾਲ’ ਦਾ ਹਿੱਸਾ ਬਨਣ ਦਾ ਸੱਦਾ ਦਿੱਤਾ ਗਿਆ।
ਡੀ.ਟੀ.ਐੱਫ. ਦੇ ਜੱਥੇ ਵਿੱਚ ਸੂਬਾ ਸਕੱਤਰੇਤ ਵਿੱਚੋਂ ਮੀਤ ਪ੍ਰਧਾਨ ਜਗਪਾਲ ਬੰਗੀ, ਬੇਅੰਤ ਸਿੰਘ ਫੁੱਲੇਵਾਲ ਅਤੇ ਜਸਵਿੰਦਰ ਔਜਲਾ, ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ, ਸੰਯੁਕਤ ਸਕੱਤਰ ਦਲਜੀਤ ਸਫ਼ੀਪੁਰ, ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ, ਜਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ, ਸੂਬਾ ਕਮੇਟੀ ਮੈਂਬਰ ਪ੍ਰਮਾਤਮਾ ਸਿੰਘ ਤੋਂ ਇਲਾਵਾ ਗੁਰਜੀਤ ਘੱਗਾ, ਹਰਿੰਦਰ ਪਟਿਆਲਾ, ਸਤਪਾਲ ਸਮਾਣਵੀਂ, ਸੁਖਪਾਲ ਰੋਮੀ ਸਫ਼ੀਪੁਰ, ਅਮ੍ਰਿਤਪਾਲ ਕੋਟਦੁੰਨਾ, ਸਤਪਾਲ ਤਪਾ, ਅਮਨਦੀਪ ਦੇਵੀਗੜ੍ਹ, ਕਰਨੈਲ ਹੁਸ਼ਿਆਰਪੁਰ, ਅਮਰਜੀਤ ਗੁਰਦਾਸਪੁਰ, ਰਾਜਿੰਦਰ ਸਮਾਣਾ, ਕ੍ਰਿਸ਼ਨ ਚੁਹਾਂਣਕੇ, ਰਵਿੰਦਰ ਕੰਬੋਜ, ਹਰਵਿੰਦਰ ਬੇਲੂਮਾਜਰਾ, ਦਵਿੰਦਰ ਘੱਗਾ, ਆਸ਼ੂ ਮਿੱਤਲ, ਮਨਿੰਦਰ ਸਿੰਘ, ਕੁਲਵਿੰਦਰ ਸਿੰਘ ਮੁਕਤਸਰ, ਗਗਨ ਫਾਜਲਿਕਾ, ਜਰਨੈਲ ਸਿੰਘ, ਸੰਜੀਵ ਕਲਸੀ, ਜਗਦੀਪ ਕੁਮਾਰ, ਗੁਰਵਿੰਦਰ ਸਿੰਘ, ਲਾਲ ਸਿੰਘ, ਬਲਵੀਰ ਸਿੰਘ, ਸੁਰੇਸ਼ ਕੁਮਾਰ, ਵਿਕਾਸਪ੍ਰੀਤ ਸਿੰਘ, ਸਤਵੀਰ ਜਲਾਲਾਬਾਦ ਅਤੇ ਹੋਰਨਾਂ ਸਾਥੀ ਸ਼ਾਮਿਲ ਰਹੇ।

Advertisement
Advertisement
Advertisement
Advertisement
Scroll to Top