Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
ਪਟਿਆਲਾ, 5 ਫਰਵਰੀ:
ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ ‘ਚ 5 ਫਰਵਰੀ ਤੋਂ 10 ਫਰਵਰੀ ਤੱਕ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵਾਧਾ ਕਰਨਾ ਹੈ। ਇਸ ਮੰਤਵ ਲਈ ਨਗਰ ਨਿਗਮ ਵੱਲੋਂ ਸਮੂਹ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀਆਂ, ਸਮਾਜਿਕ ਸੰਸਥਾਵਾਂ ਅਤੇ ਵਲੰਟੀਅਰਾਂ ਨੂੰ ਇਸ ਮੁਹਿੰਮ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ।
ਅੱਜ ਇਸ ਮੁਹਿੰਮ ਦੀ ਸ਼ੁਰੂਆਤ ਰਾਜਪੁਰਾ ਬਾਈਪਾਸ ਤੋ ਸਰਹਿੰਦ ਰੋਡ ਵੱਲ ਲਗਭਗ ਡੇੜ੍ਹ ਕਿਲੋਮੀਟਰ ਤੱਕ ਸਫ਼ਾਈ ਕਰਕੇ ਕੀਤੀ ਗਈ ਅਤੇ ਆਸਪਾਸ ਦੀਆਂ ਦੁਕਾਨਾਂ ਅਤੇ ਰੇਹੜੀਆਂ ਵਾਲਿਆਂ ਨੂੰ ਵੀ ਡਸਟਬਿਨ ਵਰਤਣ ਦੀ ਹਦਾਇਤ ਕੀਤੀ ਗਈ। ਇਸ ਮੁਹਿੰਮ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ, ਦਰੋਗਾ ਸੰਜੇ, ਸਫ਼ਾਈ ਕਰਮਚਾਰੀਆਂ ਦੇ ਨਾਲ ਸਮਾਜ ਸੇਵੀ ਸ੍ਰੀ ਦਲਜੀਤ ਸਿੰਘ ਅਤੇ ਹੋਰ ਵਲੰਟੀਅਰ ਵੀ ਸ਼ਾਮਲ ਰਹੇ।
ਇਸ ਮੌਕੇ ਏਰੀਆ ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਾਲੀਥੀਨ ਲਿਫ਼ਾਫ਼ੇ, ਕੱਪ, ਪਲੇਟ, ਚਮਚ, ਸਟਰਾਅ ਅਤੇ ਸਟਾਇਰੋਫੋਮ ਆਦਿ ਪੂਰਨ ਤੌਰ ਤੇ ਬੈਨ ਹਨ ਅਤੇ ਇਨ੍ਹਾਂ ਨੂੰ ਬਣਾਉਣ, ਸਟੋਰ ਕਰਨ, ਵੇਚਣ, ਖਰੀਦਣ ਅਤੇ ਇਸਤੇਮਾਲ ਕਰਨ ਵਾਲੇ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਸੰਭਵ ਹੈ। ਉਹਨਾਂ ਦੱਸਿਆ ਕਿ ਅਜਿਹੇ ਕਿਸੇ ਵੀ ਉਤਪਾਦ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਸਿੰਗਲ ਯੂਜ਼ ਪਲਾਸਟਿਕ ਨਾ ਸਿਰਫ਼ ਵਾਤਾਵਰਨ ਸਗੋਂ ਮਨੁੱਖੀ ਸਿਹਤ ਲਈ ਵੀ ਬੇਹੱਦ ਹਾਨੀਕਾਰਕ ਹੈ। ਇਸ ਤੋਂ ਇਲਾਵਾ ਪਸ਼ੂਆਂ ਪਲਾਸਟਿਕ ਨਿਗਲਣਾ ਜਾਨਲੇਵਾ ਸਾਬਤ ਹੁੰਦਾ ਹੈ।
ਅਮਨਦੀਪ ਸੇਖੋਂ (ਆ.ਈ.ਸੀ ਐਕਸਪਰਟ) ਨੇ ਕਿਹਾ ਕਿ ਪਲਾਸਟਿਕ ਨੂੰ ਗਲੀਆਂ, ਸੜਕਾਂ ਅਤੇ ਖੁੱਲ੍ਹੀਆਂ ਥਾਵਾਂ ਤੇ ਸੁੱਟਣ ਜਾਂ ਸਾੜਨ ਦੀ ਜਗ੍ਹਾ ਕੇਵਲ ਵੇਸਟ ਕੁਲੈਕਟਰ ਨੂੰ ਹੀ ਦਿੱਤਾ ਜਾਵੇ ਤਾਂ ਜੋ ਉਹ ਰੀਸਾਈਕਲ ਕੀਤਾ ਜਾ ਸਕੇ। ਇਸ ਡਰਾਈਵ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਨਗਰ ਨਿਗਮ ਪਟਿਆਲਾ ਵੱਲੋਂ ਫੋਕਲ ਪੁਆਇੰਟ ਐਮ.ਆਰ.ਐਫ਼ ਸੈਂਟਰ ਵਿਖੇ ਭੇਜਿਆ ਗਿਆ।

Advertisement
Advertisement
Advertisement
Advertisement
Scroll to Top