Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:41 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ

ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ –
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦੇ ਹੋਏ ਕਰੀਬ ਤਿੰਨ ਮਹੀਨੇ ਪਹਿਲਾਂ ਆਰੰਭ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਤੋਂ ਸ਼ਰਧਾਲੂਆਂ ਦੇ 7ਵੇਂ ਜਥੇ ਨੂੰ ਬੱਸ ਰਾਹੀਂ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਦੀਦਾਰੇ ਕਰਵਾਉਣ ਦਾ ਇੱਕ ਨੇਕ ਕਾਰਜ ਹੈ ਅਤੇ ਸੁਨਾਮ ਸਮੇਤ ਰਾਜ ਦੇ ਸਮੂਹ ਹਲਕਿਆਂ ਵਿੱਚ ਇਸ ਸਕੀਮ ਨੂੰ ਨਾਗਰਿਕਾਂ ਵੱਲੋਂ ਅਥਾਹ ਹੁੰਗਾਰਾ ਮਿਲ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਇਸ ਜਥੇ ਦੇ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੰਡੀਆਂ ਅਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਨਾਮ ਹਲਕੇ ਦੇ ਨਿਵਾਸੀਆਂ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਇਸ ਸਕੀਮ ਤਹਿਤ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਨਾਇਬ ਤਹਿਸੀਲਦਾਰ ਨੀਰਜ ਕੁਮਾਰ, ਸੀਨੀਅਰ ਆਗੂ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਯਾਦਵਿੰਦਰ ਰਾਜਾ ਨਕਟੇ, ਹਰਮੀਤ ਵਿਰਕ, ਸੰਜੀਵ ਕੁਮਾਰ ਸੰਜੂ, ਨਰਿੰਦਰ ਠੇਕੇਦਾਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top