Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:59 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ
– ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : ਡਿਪਟੀ ਕਮਿਸ਼ਨਰ
ਪਟਿਆਲਾ, 10 ਫਰਵਰੀ 2024 — ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ)ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ।
ਅੰਬਾਲਾ ਦੇ ਐਸ.ਐਸ.ਪੀ ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ।
ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ-ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਮਿਤੀ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

Advertisement
Advertisement
Advertisement
Advertisement
Scroll to Top