ਮਿਥੁਨ ਚੱਕਰਵਰਤੀ ਦੀ ਸਿਹਤ 'ਚ ਹੋਇਆ ਸੁਧਾਰ, ਆਈਸੀਯੂ ਤੋਂ ਆਏ ਬਾਹਰ
ਮਿਥੁਨ ਚੱਕਰਵਰਤੀ ਦੀ ਸਿਹਤ ‘ਚ ਹੋਇਆ ਸੁਧਾਰ, ਆਈਸੀਯੂ ਤੋਂ ਆਏ ਬਾਹਰ
ਕੋਲਕਾਤਾ, 11 ਫਰਵਰੀ, 2024 — ਅਦਾਕਾਰ ਮਿਥੁਨ ਚੱਕਰਵਰਤੀ ਨੂੰ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨੀਵਾਰ, 10 ਫਰਵਰੀ ਨੂੰ ਸਵੇਰੇ ਕੋਲਕਾਤਾ ਦੇ ਅਪੋਲੋ ਹਸਪਤਾਲ ਦੀ ਐਮਰਜੈਂਸੀ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸ਼ਾਮ ਨੂੰ ਡਾਕਟਰਾਂ ਨੇ ਉਸ ਦੀ ਸਿਹਤ ਬਾਰੇ ਅਪਡੇਟ ਦਿੱਤੀ ਅਤੇ ਦੱਸਿਆ ਕਿ ਉਸ ਨੂੰ ਇਸਕੇਮਿਕ ਸੇਰੇਬਰੋਵੈਸਕੁਲਰ ਐਕਸੀਡੈਂਟ (ਸਟ੍ਰੋਕ) ਹੋ ਗਿਆ ਹੈ। ਫਿਲਹਾਲ ਉਹ ਪੂਰੀ ਤਰ੍ਹਾਂ ਸਚੇਤ ਅਤੇ ਸਿਹਤਮੰਦ ਹੈ ਅਤੇ ਉਨ੍ਹਾਂ ਦੀ ਨਿਗਰਾਨੀ ਡਾਕਟਰਾਂ ਦੀ ਟੀਮ ਦੁਆਰਾ ਕੀਤੀ ਜਾ ਰਹੀ ਹੈ ਜਿਸ ਵਿੱਚ ਨਿਊਰੋ-ਫਿਜ਼ੀਸ਼ੀਅਨ, ਕਾਰਡੀਓਲੋਜਿਸਟ ਅਤੇ ਗੈਸਟ੍ਰੋਐਂਟਰੌਲੋਜਿਸਟ ਸ਼ਾਮਲ ਹਨ।
ਹੋਰ ਜਾਣਕਾਰੀ ਦਿੰਦਿਆਂ ਅਦਾਕਾਰਾ ਦੇਬਾਸ਼੍ਰੀ ਰਾਏ ਨੇ ਕਿਹਾ ਕਿ ਮੈਂ ਹਸਪਤਾਲ ‘ਚ ਮਿਥੁਨ ਨੂੰ ਮਿਲੀ ਸੀ। ਉਹ ਹੁਣ ਠੀਕ ਹੈ, ਉਸਨੂੰ ਸਮੇਂ ਸਿਰ ਹਸਪਤਾਲ ਲਿਜਾਇਆ ਗਿਆ ਅਤੇ ਉਸਦਾ ਸ਼ੂਗਰ ਲੈਵਲ ਹੇਠਾਂ ਆ ਗਿਆ ਹੈ। ਉਹ ਕਾਫ਼ੀ ਅਸਹਿਜ ਮਹਿਸੂਸ ਕਰ ਰਹੇ ਸੀ, ਪਰ ਹੁਣ ਉਹ ਆਈਸੀਯੂ ਤੋਂ ਬਾਹਰ ਹਨ ਅਤੇ ਇੱਕ ਕਮਰੇ ਵਿੱਚ ਆਰਾਮ ਕਰ ਰਹੇ ਹਨ।