Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਪੋਲੋ ਗਰਾਊਂਡ ਵਿਖੇ ਡਾਗ ਸ਼ੋਅ 'ਚ ਪੁੱਜੀਆਂ ਦੁਰਲੱਭ ਨਸਲਾਂ ਨੇ ਮੋਹੇ ਪਟਿਆਲਵੀ

ਪੋਲੋ ਗਰਾਊਂਡ ਵਿਖੇ ਡਾਗ ਸ਼ੋਅ 'ਚ ਪੁੱਜੀਆਂ ਦੁਰਲੱਭ ਨਸਲਾਂ ਨੇ ਮੋਹੇ ਪਟਿਆਲਵੀ

ਪੋਲੋ ਗਰਾਊਂਡ ਵਿਖੇ ਡਾਗ ਸ਼ੋਅ ‘ਚ ਪੁੱਜੀਆਂ ਦੁਰਲੱਭ ਨਸਲਾਂ ਨੇ ਮੋਹੇ ਪਟਿਆਲਵੀ
-ਪਟਿਆਲਾ ਹੈਰੀਟੇਜ ਫੈਸਟੀਵਲ ਮੌਕੇ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ
-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਦਰਸ਼ਕ ਬਣਕੇ ਪੁੱਜੇ

ਪਟਿਆਲਾ, 11 ਫਰਵਰੀ:
ਪਟਿਆਲਾ ਕੇਨਲ ਕਲੱਬ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ ਇਥੇ ਰਾਜਾ ਭਲਿੰਦਰ ਸਿੰਘ ਸਟੇਡੀਅਮ (ਪੋਲੋ ਗਰਾਊਂਡ) ਵਿਖੇ ਕਰਵਾਈ। ਇਸ ਮੌਕੇ ਵਿਸ਼ੇਸ਼ ਤੌਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਦਰਸ਼ਕ ਵਜੋਂ ਪੁੱਜੇ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਪਟਿਆਲਾ ਕੇਨਲ ਕਲੱਬ ਕਰੀਬ ਤਿੰਨ ਦਹਾਕੇ ਤੋਂ ਇਹ ਸ਼ੋਅ ਕਰਵਾ ਰਿਹਾ ਹੈ ਅਤੇ ਪਟਿਆਲਵੀਆਂ ਨੂੰ ਵੀ ਇਸ ਡਾਗ ਸ਼ੋਅ ਦੀ ਸਾਲ ਭਰ ਉਡੀਕ ਰਹਿੰਦੀ ਹੈ।
ਤਾਇਵਾਨ ਤੋਂ ਚੇਨ ਲੋਂਗ ਅਤੇ ਜਾਪਾਨ ਤੋਂ ਅਤਸੁਕੋ ਇਸ਼ੀਰੋਵ ਨੇ ਆਲ ਬ੍ਰੀਡ ਚੈਂਪੀਅਨਸ਼ਿਪ ਡੌਗ ਸ਼ੋਅ ਵਿਚ ਜੱਜ ਦੀ ਭੂਮਿਕਾ ਨਿਭਾਈ। ਸ਼ੋਅ ਵਿੱਚ 41 ਨਸਲਾਂ ਦੇ ਕੁੱਲ 210 ਕੁੱਤਿਆਂ ਨੇ ਭਾਗ ਲਿਆ ਤੇ ਜਰਮਨ ਸ਼ੈਫਰਡ ਡੌਗ-36, ਲੈਬਰਾਡੋਰ-24, ਗੋਲਡਨ ਰਿਟਰੀਵਰ-20, ਬੀਗਲ -18 ਗਿਣਤੀ ‘ਚ ਡਾਗ ਪੁੱਜੇ ਜਦਕਿ ਉਤਰ ਪ੍ਰਦੇਸ਼, ਦਿੱਲੀ, ਐਚਪੀ, ਅਸਾਮ, ਮੁੰਬਈ, ਤਾਮਿਲਨਾਡੂ, ਪੱਛਮੀ ਬੰਗਾਲ, ਰਾਜਸਥਾਨ, ਝਾਰਖੰਡ, ਉੱਤਰਾਖੰਡ, ਤੇਲੰਗਾਨਾ, ਜੰਮੂ-ਕਸ਼ਮੀਰ ਅਤੇ ਦੇਸ਼ ਦੇ ਹੋਰ ਹਿੱਸਿਆਂ ਅਤੇ ਦੂਰ-ਦੁਰਾਡੇ ਤੋਂ ਦਰਸ਼ਕਾਂ ਨੇ ਵੀ ਸ਼ੋਅ ਵਿੱਚ ਹਿੱਸਾ ਲਿਆ।
ਕੇਨਲ ਕਲੱਬ ਦੇ ਸਕੱਤਰ ਜਨਰਲ ਜੀ.ਪੀ. ਸਿੰਘ ਬਰਾੜ ਨੇ ਦੱਸਿਆ ਕਿ ਇਸ ਸ਼ੋਅ ਨੇ ਪਟਿਆਲਵੀਆਂ ਨੂੰ ਕੁੱਤਿਆਂ ਦੀਆਂ ਵਿਦੇਸ਼ੀ ਨਸਲਾਂ ਦੇਖਣ ਦਾ ਮੌਕਾ ਪ੍ਰਦਾਨ ਕੀਤਾ ਹੈ। ਇਸ ਮੌਕੇ ਸ਼ੋਅ ਦਾ ਇੱਕ ਯਾਦਗਾਰੀ ਸੋਵੀਨਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਡਾ. ਇਸਮਿਤ ਵਿਜੈ ਸਿੰਘ ਵੀ ਮੌਜੂਦ ਸਨ।
ਦਰਸ਼ਕ ਕੁਝ ਵਿਦੇਸ਼ੀ ਅਤੇ ਦੁਰਲੱਭ ਨਸਲਾਂ ਨੂੰ ਦੇਖ ਕੇ ਹੈਰਾਨ ਰਹਿ ਗਏ। ਬੱਚਿਆਂ ਨੇ ਕੁੱਤਿਆਂ ਦੀ ਦੁਨੀਆ ਦੀਆਂ ਸਭ ਤੋਂ ਛੋਟੀਆਂ ਅਤੇ ਸਭ ਤੋਂ ਵੱਡੀਆਂ ਨਸਲਾਂ ਨੂੰ ਦੇਖ ਕੇ ਆਨੰਦ ਲਿਆ। ਸ਼ੋਅ ਵਿੱਚ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਡਾਗ ਸ਼ੋਅ ਵਿਚ ਚਾਰਲਸ ਸਪੈਨੀਏਲ, ਬਾਰਨੀਜ਼ ਮਾਉਂਟੇਨ ਡੌਗ, ਬੈਲਜੀਅਨ ਸ਼ੈਫਰਡ ਡੌਗ, ਸ਼ਿਹ ਜੂ, ਕੇਨ ਕੋਰਸੋ, ਪੀਕਿੰਗਸੀ, ਅਕਿਤਾ, ਸਮੋਏਡ, ਡੋਜ ਡੀਬੋਰਡੋ ਸ਼ੋਅ ਦੇ ਮੁੱਖ ਖਿੱਚ ਦਾ ਕੇਂਦਰ ਸਨ।
ਡਾਗ ਸ਼ੋਅ ‘ਚ ਪੁੱਜੇ ਦਰਸ਼ਕਾਂ ਨੇ ਇਸ ਸ਼ੋਅ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਹਰ ਸਾਲ ਪਟਿਆਲਾ ਕੇਨਲ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਜਾਂਦੇ ਇਸ ਡਾਗ ਸ਼ੋਅ ਵਿੱਚ ਕੁੱਤਿਆਂ ਦੀਆਂ ਦੇਸੀ ਅਤੇ ਵਿਦੇਸ਼ੀ ਨਸਲਾਂ ਇਕੋ ਥਾਂ ‘ਤੇ ਦੇਖਣ ਨੂੰ ਮਿਲਦੀਆਂ ਹਨ ਅਤੇ ਖਾਸ ਕਰ ਬੱਚਿਆਂ ਨੂੰ ਇਸ ਡਾਗ ਸ਼ੋਅ ਦੀ ਉਡੀਕ ਰਹਿੰਦੀ ਹੈ।

Advertisement
Advertisement
Advertisement
Advertisement
Scroll to Top