Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਅਕੈਡਮੀ ਆਫ਼ ਸਾਇੰਸਜ਼ ਵੱਲੋਂ ਪੋਫ਼ੈਸਰ ਅਸ਼ੋਕ ਮਲਿਕ ਨੂੰ ਪ੍ਰਦਾਨ ਕੀਤੀ ਆਨਰੇਰੀ ਫ਼ੈਲੋਸਿ਼ਪ

ਦੁਆਰਾ: Punjab Bani ਪ੍ਰਕਾਸ਼ਿਤ :Friday, 09 February, 2024, 06:49 PM

ਪੰਜਾਬ ਅਕੈਡਮੀ ਆਫ਼ ਸਾਇੰਸਜ਼ ਵੱਲੋਂ ਪੋਫ਼ੈਸਰ ਅਸ਼ੋਕ ਮਲਿਕ ਨੂੰ ਪ੍ਰਦਾਨ ਕੀਤੀ ਆਨਰੇਰੀ ਫ਼ੈਲੋਸਿ਼ਪ
-ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਿੱਚ ਕਾਰਜਸ਼ੀਲ ਹਨ ਪ੍ਰੋ. ਅਸ਼ੋਕ ਮਲਿਕ
-ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਦਿੱਤੀ ਵਧਾਈ
ਪਟਿਆਲਾ, 9 ਫਰਵਰੀ
ਪੰਜਾਬ ਅਕੈਡਮੀ ਆਫ਼ ਸਾਇੰਸਜ਼ ਵੱਲੋਂ ਪੋਫ਼ੈਸਰ ਅਸ਼ੋਕ ਮਲਿਕ ਨੂੰ ਆਨਰੇਰੀ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ ਹੈ। ਪ੍ਰੋ. ਮਲਿਕ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਿੱਚ ਕਾਰਜਸ਼ੀਲ ਹਨ। ਯੂਨੀਵਰਸਿਟੀ ਵਿੱਚ ਉਹ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਵਰਗੇ ਅਹੁਦਿਆਂ ਉੱਤੇ ਵੀ ਰਹਿ ਚੁੱਕੇ ਹਨ। ਉਨ੍ਹਾਂ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਬਦਲੇ ਅਕੈਡਮੀ ਦੀ ਕਾਰਜਕਾਰੀ ਕੌਂਸਲ ਵੱਲੋਂ ਉਨ੍ਹਾਂ ਨੂੰ ਇਹ ਫ਼ੈਲੋਸਿ਼ਪ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਗਿਆ। ਅਕੈਡਮੀ ਵੱਲੋਂ ਪਿਛਲੇ ਦਿਨੀਂ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਆਯੋਜਿਤ ਕਰਵਾਈ ਗਈ 27ਵੀਂ ਪੰਜਾਬ ਸਾਇੰਸ ਕਾਂਗਰਸ ਦੇ ਉਦਘਾਟਨੀ ਸਮਾਰੋਹ ਵਿੱਚ ਉਨ੍ਹਾਂ ਨੂੰ ਰਸਮੀ ਰੂਪ ਵਿੱਚ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ।
ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਉਨ੍ਹਾਂ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਵੱਲੋਂ ਕੀਤੀਆਂ ਜਾਂਦੀਆਂ ਅਜਿਹੀਆਂ ਤਰੱਕੀਆਂ ਨਾਲ਼ ਅਦਾਰੇ ਦੇ ਮਾਣ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨਾ ਹੋਰ ਵੀ ਵਧੇਰੇ ਮਹੱਤਵਪੂਰਣ ਹੈ।
ਪੰਜਾਬ ਅਕੈਡਮੀ ਆਫ਼ ਸਾਇੰਸਜ਼ ਦੇ ਸਕੱਤਰ ਪ੍ਰੋ. ਤਿਰਲੋਕ ਸਿੰਘ ਨੇ ਦੱਸਿਆ ਕਿ ਵਿਗਿਆਨ ਵਿਸ਼ੇ ਦੀ ਖੋਜ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲ਼ੀਆਂ ਭਾਰਤੀ ਅਤੇ ਵਿਦੇਸ਼ੀ ਸ਼ਖ਼ਸੀਅਤਾਂ ਨੂੰ ਹਰ ਸਾਲ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਲੜੀ ਵਿੱਚ ਪ੍ਰੋ. ਅਸ਼ੋਕ ਮਲਿਕ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ ਹੈ।



Scroll to Top