Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਅੰਤਿਮ ਅਰਦਾਸ ਮੌਕੇ ਕਲੱਬ ਨੇ ਲਾਇਆ ਖੂਨਦਾਨ ਕੈਂਪ

ਦੁਆਰਾ: Punjab Bani ਪ੍ਰਕਾਸ਼ਿਤ :Sunday, 28 January, 2024, 05:10 PM

ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਅੰਤਿਮ ਅਰਦਾਸ ਮੌਕੇ ਕਲੱਬ ਨੇ ਲਾਇਆ ਖੂਨਦਾਨ ਕੈਂਪ
ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਯਾਦ ਵਿੱਚ 28 ਯੂਨਿਟ ਖੂਨਦਾਨ
ਸਨੌਰ 28 ਜਨਵਰੀ 2024() ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਅੰਤਿਮ ਅਰਦਾਸ ਮੌਕੇ ਗੁ:ਅਕਾਲਗੜ੍ਹ ਸਾਹਿਬ ਸਨੌਰ ਵਿਖੇ, ਖੂਨਦਾਨ ਕੈਂਪ ਅਤੇ ਫਰੀ ਚੈੱਕਅੱਪ, ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਪਤਨੀ ਗੀਤ ਰਾਣੀ,ਸਪੁੱਤਰ ਗੀਤਵਿੰਦਰ ਸਿੰਘ ਸੌਖਲ, ਅਤੇ ਭਰਾ ਟੋਨੀ ਸੌਖਲ ਨੇ ਖੂਨਦਾਨੀਆਂ ਦਾ ਹੌਂਸਲਾ ਅਫ਼ਜ਼ਾਈ ਕਰਕੇ ਕੀਤਾ।ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਯਾਦ ਵਿੱਚ ਰਾਮਇਸਰ ਸਿੰਘ ਬਿੱਲਾ,ਕੁਲਵਿੰਦਰ ਸਿੰਘ,ਬਹਾਦਰ ਸਿੰਘ,ਗੁਰਦੀਪ ਸਿੰਘ,ਸੁਮਨਦੀਪ ਕੌਰ,ਅਮਨਦੀਪ ਸਿੰਘ,ਕੁਲਵੰਤ ਸਿੰਘ,ਰਾਜ ਕੁਮਾਰ,ਸਰਬਜੀਤ ਸਿੰਘ,ਸੁਰਿੰਦਰ ਸਿੰਘ,ਬਗੀਚਾ ਸਿੰਘ,ਗੁਰਪ੍ਰਤਾਪ ਸਿੰਘ,ਗੁਰਪ੍ਰੀਤ ਸਿੰਘ,ਨਿਰਮਲ ਸਿੰਘ ਅਤੇ ਹਰਮਨਪ੍ਰੀਤ ਸਿੰਘ ਸਮੇਤ 28 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਸਪੁੱਤਰ ਗੀਤਵਿੰਦਰ ਸਿੰਘ ਸੌਖਲ ਨੇ ਕਿਹਾ ਕਿ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਲਗਾਉਣਾ ਅਤੇ ਲੋੜਵੰਦ ਮਰੀਜਾਂ ਦੀ ਮੱਦਦ ਕਰਨਾ ਪੁੰਨ ਦਾ ਕਾਰਜ ਹੈ।ਖੂਨਦਾਨ ਮਹਾਂਦਾਨ ਹੈ,ਜੋ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਦਾਨ ਕਰਨਾ ਚਾਹੀਦਾ ਹੈ।ਇਸ ਸਮੇਂ ਬਲੱਡ ਬੈਂਕਾ ਵਿੱਚ ਖੂਨ ਦੀ ਭਾਰੀ ਕਮੀਂ ਚੱਲ ਰਹੀ ਹੈ,ਜਿਸ ਕਰਕੇ ਲੋੜਵੰਦ ਮਰੀਜਾਂ ਅਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਖੂਨ ਮਨੁੱਖੀ ਸਰੀਰ ਅੰਦਰ ਕੁਦਰਤੀ ਰੂਪ ਵਿੱਚ ਤਿਆਰ ਹੁੰਦਾ ਹੈ,ਇਸ ਨੂੰ ਕਦੇ ਵੀ ਬਣਾਉਟੀ ਢੰਗ ਨਾਲ ਤਿਆਰ ਨਹੀਂ ਕੀਤਾ ਜਾ ਸਕਦਾ,ਭਰਾ ਟੋਨੀ ਸੌਖਲ ਨੇ ਸਮੂਹ ਖੂਨਦਾਨੀਆਂ ਨੂੰ ਮੱਗ,ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਪੁੱਤਰ ਗੀਤਵਿੰਦਰ ਸਿੰਘ ਸੌਖਲ,ਭਰਾ ਟੋਨੀ ਸੌਖਲ,ਅਮਰਜੀਤ ਸਿੰਘ ਜਾਗਦੇ ਰਹੋ,ਪੱਤਰਕਾਰ ਮਨਦੀਪ ਸਿੰਘ ਜੋਸਨ,ਦੀਦਾਰ ਸਿੰਘ ਬੋਸਰ,ਸੰਜੀਵ ਕੁਮਾਰ ਸਨੌਰ,ਜਸਵਿੰਦਰ ਸਿੰਘ ਮੋਹਨੀ ਭਾਂਖਰ,ਸਤਵਿੰਦਰ ਸਿੰਘ ਸੈਲੀ,ਜਸਪਾਲ ਸਿੰਘ ਢਿੱਲੋਂ,ਪ੍ਰੀਤਮ ਸਿੰਘ,ਗੁਰਨਾਮ ਸਿੰਘ,ਲਾਲੀ,ਰਵਿੰਦਰ ਭਾਂਖਰ,ਦੀਪਕ ਧੀਮਾਨ ਸੱਸੇਗੁੱਜਰਾ, ਹਾਜ਼ਰ ਸੀ।



Scroll to Top