Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:50 am

+91 90915 01313 , +91 90916 01313

punjabbanni@gmail.com
punjabbani@yahoo.com

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ, 23 ਜਨਵਰੀ:

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।

ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।

ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ।

ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।

ਇਸ ਮੌਕੇ ਕੋਆਪਰੇਟਿਵ ਸੁਸਾਇਟੀਜ਼ ਦੇ ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top