Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:21 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਨੀਤ ਕੌਰ ਸਿਊਣਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਨੀਤ ਕੌਰ ਸਿਊਣਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਨੀਤ ਕੌਰ ਸਿਊਣਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਦੇ ਸੈਕੰਡਰੀ ਵਿੰਗ ਵਰਗ ਵਿੱਚ ਕਪੂਰੀ ਅਤੇ ਮਿਡਲ ਵਿੰਗ ਵਿੱਚ ਸਿਵਲ ਲਾਇਨ ਸਕੂਲ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਓਲਡ ਪੁਲਿਸ ਲਾਈਨ ਸਕੂਲ ਵਿੱਚ ਮਿਡਲ ਅਤੇ ਸੈਕੰਡਰੀ ਜਮਾਤ ਦੇ ਬੱਚਿਆਂ ਨੇ ਵੱਖ-ਵੱਖ ਬਲਾਕਾਂ ਵਿੱਚੋਂ ਪਹੁੰਚ ਕੇ ਵਧੀਆ ਢੰਗ ਨਾਲ ਭਾਗ ਲਿਆ

ਵਿਦਿਆਰਥੀ ਨੂੰ ਭਵਿੱਖ ਦੇ ਮੁਕਾਬਲਿਆਂ ਦੀ ਵਧੀਆ ਤਿਆਰੀ ਲਈ ਮਿਲਿਆ ਸ਼ਾਨਦਾਰ ਮੰਚ: ਪ੍ਰਿੰਸੀਪਲ ਮਨਦੀਪ ਕੌਰ ਓਪੀਐਲ ਸਕੂਲ

ਪਟਿਆਲਾ 1 ਫਰਵਰੀ:
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਪ੍ਰਪੱਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਵਿਦਿਆਰਥੀਆਂ ਦੇ ਪਾਠਕ੍ਰਮ ਨੂੰ ਧਿਆਨ ਵਿੱਚ ਰੱਖਦਿਆਂ ਅੰਗਰੇਜ਼ੀ ਵਿਸ਼ੇ ਦੇ ਭਾਸ਼ਣ ਮੁਕਾਬਲੇ ਅਤੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਕੁਇਜ਼ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪਟਿਆਲਾ ਦੇ ਇਹ ਜਿਲ੍ਹਾ ਪੱਧਰੀ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਰਵਿੰਦਰਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨ ਪਟਿਆਲਾ ਵਿਖੇ ਕਰਵਾਏ ਗਏ।
ਮਨਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨ ਨੇ ਜੇਤੂ ਵਿਦਿਆਰਥੀਆਂ ਇਨਾਮ ਵੰਡੇ ਅਤੇ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਵਿਦਿਆਰਥੀਆਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਉਮੀਦ ਹੈ ਕਿ ਉਹ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਨਗੇ ਤਾਂ ਜੋ ਵਧੀਆ ਨਤੀਜੇ ਪ੍ਰਾਪਤ ਸਕਣ। ਇਸ ਮੌਕੇ ਆਯੋਜਿਤ ਹੋਏ ਸੈਕੰਡਰੀ ਜਮਾਤਾਂ ਦੇ ਭਾਸ਼ਣ ਮੁਕਾਬਲੇ ਵਿੱਚ ਪ੍ਰਨੀਤ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਊਣਾ ਨੇ ਪਹਿਲਾ ਸਥਾਨ, ਸੋਹਾਨਾ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਨੇ ਦੂਜਾ ਅਤੇ ਮੰਨਤਰੀਤ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਜਮਾਤਾਂ ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੀ ਬਲਾਕ ਡਾਰੀਆਂ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਦੰਦਰਾਲਾ ਖਰੋੜ ਬਲਾਕ ਭਾਦਸੋਂ-2 ਨੇ ਦੂਜਾ ਸਥਾਨ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰਾ ਬਲਾਕ ਰਾਜਪੁਰਾ-2 ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਿਡਲ ਜਮਾਤਾਂ ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਪਟਿਆਲਾ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਨਾਗਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨਾਮ ਵੰਡ ਸਮਾਗਮ ਸਮੇਂ ਰਾਜਿੰਦਰ ਸਿੰਘ ਚਾਨੀ, ਦੀਪਕ ਵਰਮਾ ਜਿਲ੍ਹਾ ਮੈਂਟਰ, ਤਜਿੰਦਰ ਸਿੰਘ ਮਸਤ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਇੰਦਰਜੀਤ ਕੌਰ, ਬਲਪ੍ਰੀਤ ਸਿੰਘ, ਗੁਰਜੀਤ ਕੌਰ, ਲੈਕਚਰਾਰ ਦਮਨਪ੍ਰੀਤ ਕੌਰ, ਗੁਰਵੀਰ ਕੌਰ, ਮੋਨਾ ਰਾਣੀ, ਵਿਧੀ, ਗੁਰਵਿੰਦਰ ਕੌਰ, ਚਾਰੂ ਮਲਹੋਤਰਾ, ਹਰਲੀਨ ਕੌਰ, ਅੰਕੁਸ਼, ਪਵਨ ਕੁਮਾਰ, ਹਰਪ੍ਰੀਤ ਸਿੰਘ ਬਿੰਜਲ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top