Breaking News ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਨਵੇਂ ਕਾਨੂੰਨ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਦਰਸਾਉਂਦੇ ਹਨ : ਮੋਦੀਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾਸੁਖਬੀਰ ਬਾਦਲ ਧਾਰਮਕ ਸਜ਼ਾ ਭੁਗਤਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ : ਡਾਕਟਰ ਬਲਜੀਤ ਕੌਰਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਹਰਿੰਦਰ ਕੌਰ ਸਹਾਇਕ ਡਾਇਰੈਕਟਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 01 February, 2024, 06:52 PM

ਹਰਿੰਦਰ ਕੌਰ ਸਹਾਇਕ ਡਾਇਰੈਕਟਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ
ਸਮੂਹ ਕਰਮਚਾਰੀਆਂ ਦੇ ਮਿਲ ਕੇ ਭਰਵਾਂ ਸਹਿਯੋਗ ਦੇਣ ਲਈ ਧੰਨਵਾਦੀ ਹਾਂ : ਹਰਿੰਦਰ ਕੌਰ
ਪਟਿਆਲਾ 1 ਫਰਵਰੀ -ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਕਰਮਚਾਰੀਆਂ ਨੇ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ ਮੈਡਮ ਹਰਿੰਦਰ ਕੌਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹਰਿੰਦਰ ਕੌਰ ਨੇ ਸਮੂਹ ਕਰਮਚਾਰੀਆਂ ਨਾਲ ਮਿਲ ਕੇ ਕੀਤੇ ਗਏ ਦਫ਼ਤਰੀ ਕਾਰਜਾਂ ਨੂੰ ਯਾਦ ਕੀਤਾ ਅਤੇ ਕਰਮਚਾਰੀਆਂ ਦੇ ਭਰਵੇਂ ਸਹਿਯੋਗ ਦੀ ਸ਼ਲਾਘਾ ਕੀਤੀ। ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਹਰਿੰਦਰ ਕੌਰ ਵੱਖ-ਵੱਖ ਆਹੁਦਿਆਂ ਦੇ ਕਾਰਜਕਾਲ ਦੀ ਤਾਰੀਫ ਕਰਦਿਆਂ ਕਿਹਾ ਕਿ ਉਹਨਾਂ ਨੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੇ ਉੱਜਵਲ ਭਵਿੱਖ ਲਈ ਚੰਗੇ ਕਾਰਜ ਕੀਤੇ ਹਨ ਜਿਸ ਲਈ ਸਮੂਹ ਸਟਾਫ ਉਹਨਾਂ ਨੂੰ ਯਾਦ ਕਰਦਾ ਰਹੇਗਾ। ਇਸ ਮੌਕੇ ਤਾਰਾ ਸਿੰਘ ਸੁਪਰਡੈਂਟ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਦਲਜੀਤ ਸਿੰਘ ਸਟੈਨੋ,
ਦਲਜੀਤ ਸਿੰਘ ਐਲ. ਏ. ਨੇ ਵੀ ਸੰਬੋਧਨ ਕੀਤਾ। ਪੁਸ਼ਪਿੰਦਰ ਸਿੰਘ ਨੇ ਬਾਖੂਬੀ ਮੰਚ ਸੰਚਾਲਨ ਕੀਤਾ।
ਤਰਲੋਚਨ ਸਿੰਘ ਨੇ ਪ੍ਰਸ਼ੰਸਾ ਪੱਤਰ ਪੜ੍ਹਿਆ ਅਤੇ ਸਮੂਹ ਸਟਾਫ ਨੇ ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਨਾਲ ਮਿਲ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਪਾਲ ਕੁਮਾਰ, ਰਾਜਿੰਦਰ ਸਿੰਘ ਚਾਨੀ, ਸੁਖਵੀਰ ਸਿੰਘ, ਕਰਨਵੀਰ ਸਿੰਘ ਰਾਏ, ਅਮਰੀਨ ਕੌਰ, ਆਂਸ਼ੁਲ ਕੰਪਿਊਟਰ ਕੋਆਰਡੀਨੇਟਰ , ਸੁਨੀਲ ਕੁਮਾਰ ਬਤਰਾ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।



Scroll to Top