Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:15 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ

ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 2 ਫਰਵਰੀ
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ।
ਸ੍ਰੀ ਵਰਮਾ ਨੇ ਸਿਵਲ ਹਸਪਤਾਲ ‘ਚੋਂ ਬਾਹਰ ਆ ਰਹੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਸਾਰੇ ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਸ੍ਰੀ ਵਰਮਾ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਨਾਲ ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 90 ਫ਼ੀਸਦ ਦਵਾਈਆਂ ਦੇ ਰੇਟ ਸਬੰਧੀ ਕੰਟਰੈਕਟ ਕੀਤੇ ਗਏ ਹਨ। ਬਾਕੀ ਬਚੀਆਂ ਦਵਾਈਆਂ ਅਤੇ ਸਰਕਾਰੀ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਲਈ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਬਜ਼ਾਰ ਵਿੱਚੋਂ ਦਵਾਈਆਂ ਖਰੀਦ ਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਉਣਗੇ ਤਾਂ ਜੋ ਮਰੀਜ਼ਾਂ ਨੂੰ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਦੀ ਖਰੀਦ ਲਈ ਆਪਣੀ ਜੇਬ ਵਿੱਚੋਂ ਕੋਈ ਪੈਸਾ ਨਾ ਦੇਣਾ ਪਵੇ। ਇਸ ਮੰਤਵ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਐਸ.ਐਮ.ਓਜ਼ ਦੀਆਂ ਵਿੱਤੀ ਸ਼ਕਤੀਆਂ ਨੂੰ 25,000 ਰੁਪਏ ਤੋਂ ਵਧਾ ਕੇ ਢਾਈ ਲੱਖ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇਹ ਦਵਾਈਆਂ ਖਰੀਦ ਸਕਣ।
ਮੁੱਖ ਸਕੱਤਰ ਨੇ ਦੱਸਿਆ ਕਿ ਸੂਬੇ ਵਿੱਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਹਨ। ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਉਕਤ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਉਕਤ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੇ ਸਬੰਧਤ ਜ਼ਿਲ੍ਹਾ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਡਿਪਟੀ ਕਮਿਸ਼ਨਰਾਂ ਨੇ ਇਸ ਸਬੰਧੀ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।
ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਜੇਕਰ ਉਕਤ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 ‘ਤੇ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਇਸ ਲੋਕ ਭਲਾਈ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਜੋਏ ਸ਼ਰਮਾ ਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top