Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 7:05 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਕੇਜਰੀਵਾਲ ਦਾ ਈ.ਡੀ ਦੇ ਸੰਮਨ ਨੂੰ ਬਾਰ-ਬਾਰ ਟਲਣਾ ਨਿੰਦਾਯੋਗ- ਜੈ ਬੰਸ/ਬਿੱਟੂ

ਮੁੱਖ ਮੰਤਰੀ ਕੇਜਰੀਵਾਲ ਦਾ ਈ.ਡੀ ਦੇ ਸੰਮਨ ਨੂੰ ਬਾਰ-ਬਾਰ ਟਲਣਾ ਨਿੰਦਾਯੋਗ- ਜੈ ਬੰਸ/ਬਿੱਟੂ

ਮੁੱਖ ਮੰਤਰੀ ਕੇਜਰੀਵਾਲ ਦਾ ਈ.ਡੀ ਦੇ ਸੰਮਨ ਨੂੰ ਬਾਰ-ਬਾਰ ਟਲਣਾ ਨਿੰਦਾਯੋਗ- ਜੈ ਬੰਸ/ਬਿੱਟੂ
ਪਟਿਆਲਾ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਾਜਪਾ ਦੇ ਬੁਲਾਰੇ ਕਰਨਲ ਜੈ ਬੰਸ ਸਿੰਘ ਅਤੇ ਪਟਿਆਲਾ ਜਿਲ੍ਹਾ ਭਾਜਪਾ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਵੱਲੋਂ ਇੱਕ ਪ੍ਰੈਸ ਵਾਰਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦੋਨਾਂ ਸੀਨੀਅਰ ਨੇਤਾਵਾਂ ਨੇ ਕਿਹਾ ਇੱਕ ਸੋਚੀ ਸਮਝੀ ਸਾਜ਼ਿਸ ਦੇ ਤਹਿਤ ਸ਼ਰਾਬ ਘੁਟਾਲੇ ਅਤੇ ਪੈਸਿਆਂ ਦੀ ਕਥਿਤ ਤੌਰ ਤੇ ਹੇਰਾ ਫੇਰੀ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਵੱਲੋਂ ਬਾਰ ਬਾਰ ਬੁਲਾਏ ਜਾਣ ਤੇ ਵੀ ਪੇਸ਼ ਨਹੀਂ ਹੋ ਰਹੇ ਹਨ ਅਤੇ ਉਨ੍ਹਾਂ ਦਾ ਬਾਰ ਬਾਰ ਈ.ਡੀ ਦੇ ਸੰਮਨ ਨੂੰ ਟਾਲਣਾ ਬਹੁਤ ਹੀ ਨਿੰਦਾ ਯੋਗ ਗੱਲ ਹੈ। ਜਿਸ ਤੋਂ ਸਿੱਧੇ ਤੌਰ ਤੇ ਇਸ ਘੁਟਾਲੇ ਵਿੱਚ ਆਪ ਦੇ ਲੀਡਰ ਫਸਦੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਆਪ ਦੇ ਦੋ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਪਹਿਲਾਂ ਤੋਂ ਹੀ ਇਸ ਘੁਟਾਲੇ ਵਿੱਚ ਜੇਲ ਵਿੱਚ ਹਨ। ਅਗਰ ਈ.ਡੀ ਦੀ ਜਾਂਚ ਵਿੱਚ ਸੱਚਾਈ ਨਾ ਹੁੰਦੀ ਤਾਂ ਇਹ ਦੋਨੋਂ ਲੀਡਰ ਜੇਲ ਵਿੱਚ ਨਾ ਹੁੰਦੇ  ਜਦੋਂ ਕਿ ਮੌਜੂਦਾ ਆਪ ਸਰਕਾਰ ਅਤੇ ਮੁੱਖ ਮੰਤਰੀ ਕੇਜਰੀਵਾਲ ਈ.ਡੀ ਨਾਲ ਕੋਈ ਵੀ ਤਾਲਮੇਲ ਨਾ ਕਰਕੇ ਲਗਾਤਾਰ ਇਸ ਤੋਂ ਭੱਜ ਰਹੇ ਹਨ। ਜਿਸ ਤੋਂ ਆਮ ਆਦਮੀ ਪਾਰਟੀ ਅਤੇ ਇਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਦੋਹਰਾ ਚਿਹਰਾ ਨਜਰ ਆਂਦਾ ਹੈ। ਈ.ਡੀ ਵੱਲੋਂ ਪੰਜਵੀਂ ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਵੀ ਈ.ਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਕੋਈ ਨਾ ਕੋਈ ਬਹਾਨਾ ਲਗਾ ਕੇ ਸਿੱਧੇ ਤੌਰ ਤੇ ਇਸ ਤੋਂ ਬਚ ਰਹੇ ਹਨ।

Advertisement
Advertisement
Advertisement
Advertisement
Scroll to Top