Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਅਰਜੀਆਂ ਭਰਨ ਦੀ ਆਖਰੀ ਮਿਤੀ 5 ਫਰਵਰੀ

ਚੰਡੀਗੜ੍ਹ, 30 ਜਨਵਰੀ

ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ ਯੋਗ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।

Advertisement
Advertisement
Advertisement
Advertisement
Scroll to Top