Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:10 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀਆਂ ਮਈ 2024 ਪ੍ਰੀਖਿਆਵਾਂ ਦੇ ਪ੍ਰੀਖਿਆ ਫ਼ਾਰਮ ਭਰਨੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੀਆਂ ਮਈ 2024 ਪ੍ਰੀਖਿਆਵਾਂ ਦੇ ਪ੍ਰੀਖਿਆ ਫ਼ਾਰਮ ਭਰਨੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੀਆਂ ਮਈ 2024 ਪ੍ਰੀਖਿਆਵਾਂ ਦੇ ਪ੍ਰੀਖਿਆ ਫ਼ਾਰਮ ਭਰਨੇ ਸ਼ੁਰੂ

-ਵਿਦਿਆਰਥੀਆਂ ਦੀ ਸਹਾਇਤਾ ਲਈ ਨੰਬਰ ਜਾਰੀ ਕੀਤੇ

ਪਟਿਆਲਾ, 15 ਫਰਵਰੀ
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵੱਲੋਂ ਮਈ 2024 ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ਾਰਮ ਭਰਵਾਉਣੇ ਸ਼ੁਰੂ ਕਰ ਦਿੱਤੇ ਹਨ। ਉਹ ਸਾਰੇ ਵਿਦਿਆਰਥੀ, ਜੋ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਵਿੱਚ ਪੜ੍ਹਦੇ ਹਨ ਜਾਂ ਖੇਤਰੀ ਕੈਂਪਸ, ਨੇਬਰਹੁੱਡ ਕੈਂਪਸ, ਯੂਨਵਰਸਿਟੀ ਨਾਲ਼ ਸੰਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਜਾਂ ਫਿਰ ਪ੍ਰਾਈਵੇਟ ਵਿਦਿਆਰਥੀ ਹੋਣ, ਉਹ ਸਾਰੇ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ pupexamination.ac.in ਰਾਹੀਂ ਫ਼ਾਰਮ ਭਰ ਸਕਦੇ ਹਨ। ਜਿਹੜੇ ਵਿਦਿਆਰਥੀਆਂ ਨੇ ਰੀ-ਅਪੀਅਰ ਦੇ ਫਾਰਮ ਭਰਨੇ ਹਨ, ਉਹ ਵੀ ਇਸ ਵੈੱਬਸਾਈਟ ਰਾਹੀਂ ਫ਼ਾਰਮ ਭਰ ਸਕਦੇ ਹਨ। ਬਿਨਾ ਕਿਸੇ ਲੇਟ ਫ਼ੀਸ ਤੋਂ ਫ਼ਾਰਮ ਭਰਨ ਦੀ ਆਖਰੀ ਮਿਤੀ 29 ਫਰਵਰੀ 2024 ਹੈ।
ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰਖਦਿਆਂ ਪ੍ਰੀਖਿਆ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਬਹੁਤ ਸੁਖਾਲ਼ਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਫਿਰ ਵੀ ਕਿਸੇ ਵਿਦਿਆਰਥੀ ਨੂੰ ਫ਼ਾਰਮ ਭਰਨ ਵਿੱਚ ਦਿੱਕਤ ਆਉਂਦੀ ਹੈ ਤਾਂ ਉਹ ਆਪਣੀ ਸਮੱਸਿਆ ਬਾਰੇ assessment@pbi.ac.in ਈਮੇਲ ਰਾਹੀਂ ਲਿਖ ਸਕਦੇ ਹਨ। ਇਸ ਸੰਬੰਧੀ 9779086715 (ਸਾਹਿਬ ਸਿੰਘ), 9878041415 (ਹਰਪ੍ਰੀਤ ਸਹਿਗਲ), 9478610551 (ਅਨਿਲ ਕੁਮਾਰ), 8146600345 (ਸੁਨੀਲ ਗਰੋਵਰ) ਅਤੇ 9501531204 (ਵਰਿੰਦਰ ਸਿੰਘ) ਨੰਬਰਾਂ ਉੱਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top