Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:36 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਇਲਾਕੇ ਦੀਆਂ ਮਕਬੂਲ ਖੇਡਾਂ ਲਈ ਸਬੰਧਤ ਥਾਵਾਂ ਨੂੰ ਟਰਾਇਲ ਸਥਾਨਾਂ ਦੀ ਦਿੱਤੀ ਤਰਜੀਹ: ਮੀਤ ਹੇਅਰ

ਚੰਡੀਗੜ੍ਹ, 12 ਫਰਵਰੀ – ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ ਖੇਡੀ ਜਾਂਦੀ ਜਾਂ ਮਕਬੂਲ ਹੈ, ਉਸੇ ਖੇਡ ਦੇ ਟਰਾਇਲਾਂ ਲਈ ਉਨ੍ਹਾਂ ਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਟਰਾਇਲਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਸਹੀ ਪ੍ਰਤਿਭਾ ਦੀ ਸ਼ਨਾਖਤ ਲਈ ਖੇਡ ਅਨੁਸਾਰ ਟਰਾਇਲ 15 ਫਰਵਰੀ ਤੋਂ 19 ਮਾਰਚ ਤੱਕ ਚੱਲਣਗੇ ਤਾਂ ਜੋ ਖੇਡ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ਉਤੇ ਆਪਣੇ ਨਿਰੀਖਣ ਹੇਠ ਸਮੁੱਚੀ ਪ੍ਰਣਾਲੀ ਨੂੰ ਸੁਚੱਜੇ ਰੂਪ ਵਿੱਚ ਨੇਪਰੇ ਚਾੜ੍ਹ ਸਕਣ।

ਖੇਡ ਵਿਭਾਗ ਵੱਲੋਂ ਟਰਾਇਲਾਂ ਦੇ ਵਿਸਥਾਰ ਪੂਰਵਕ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੇ ਗਏ ਹਨ ਜਿੱਥੇ ਟਰਾਇਲ ਦੇਣ ਦੇ ਇਛੁੱਕ ਖਿਡਾਰੀ ਟਰਾਇਲ ਵਾਲੀ ਮਿਤੀ ਤੇ ਸਥਾਨ ਦੇਖ ਸਕਦੇ ਹਨ। ਟਰਾਇਲਾਂ ਵਾਲੇ ਦਿਨ ਖਿਡਾਰੀਆਂ ਨੂੰ ਸਵੇਰੇ 8.30 ਵਜੇ ਰਿਪੋਰਟ ਕਰਨੀ ਹੋਵੇਗੀ। ਟਰਾਇਲ ਦੇਣ ਵਾਲਾ ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਹ ਆਪਣੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ/ਵੋਟਰ ਕਾਰਡ, ਜਨਮ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਆਵੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top