Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:40 am

+91 90915 01313 , +91 90916 01313

punjabbanni@gmail.com
punjabbani@yahoo.com

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ
ਪਟਿਆਲਾ, 12 ਫਰਵਰੀ — ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।
ਸਮਾਗਮ ਸਮੇਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਾਂ ਦੇ ਆਨਲਾਈਨ ਅਤੇ ਆਫਲਾਈਨ ਪੰਜੀਕਰਨ ਸਬੰਧੀ ਜਾਣਕਾਰੀ ਦਿੱਤੀ ਅਤੇ 18 ਸਾਲ ਦੇ ਹੋਣ ਜਾ ਰਹੇ ਯੋਗ ਵੋਟਰਾਂ ਨੂੰ ਅਗਾਊਂ ਰਜਿਸਟ੍ਰੇਸ਼ਨ ਬਾਰੇ ਪ੍ਰੇਰਤ ਕੀਤਾ। ਸੈਲਫ ਹੈਲਪ ਗਰੁੱਪਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪਿੰਡਾਂ ਵਿਚ 100 ਫ਼ੀਸਦੀ ਭਾਗੀਦਾਰੀ ਲਈ ਵਿਸ਼ੇਸ਼ ਯਤਨ ਅਤੇ ਹਰ ਯੋਗ ਵੋਟਰ ਦੀ ਵੋਟ ਬਣਾਉਣ ਅਤੇ ਘਰ ਘਰ ਜਾ ਕੇ ਵੋਟਰ ਜਾਗਰੂਕਤਾ ਮੁਹਿੰਮ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਵੀਪ ਪਟਿਆਲਾ ਵੱਲੋਂ ਤਿਆਰ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨੋਡਲ ਅਫ਼ਸਰ ਸਵੀਪ ਵੱਲੋਂ ਪਿੰਡ ਦੇ ਵੋਟਰਾਂ ਨੂੰ ਚੋਣਾਂ ਵਿਚ ਭਾਗੀਦਾਰੀ ਲਈ ਵੋਟਰ ਪ੍ਰਣ ਵੀ ਦਵਾਇਆ। ਇਸ ਮੌਕੇ ਸ਼ਹਿਰ ਦੇ ਸਮਾਜ ਸੇਵੀ ਸ੍ਰੀ ਪਵਨ ਗੋਇਲ ਨੇ ਵੀ ਸੈμਲਫ਼ ਹੈਲਪ ਗਰੁੱਪਾਂ ਨੂੰ ਸਵੀਪ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਪਿੰਡਾਂ ਦੇ ਮਹਿਲਾ ਸੰਗਠਨ ਦੇ ਉμਨਤੀ ਗਰੁੱਪ, ਗੁਰੂ ਰਵਿਦਾਸ, ਚੜ•ਦੀਕਲਾ, ਰਾਧਾ ਸਾਮ, ਸਿਮਰਨ, ਵਾਹਿਗੁਰੂ, ਸਿਵਸਕਤੀ, ਬਾਬਾ ਅਜੀਤ ਸਿੰਘ ਗਰੁੱਪਾਂ ਦੇ ਮੈਂਬਰ ਸਾਹਿਬਾਨ ਅਤੇ ਨਿਧੀ, ਰੀਨਾ ਛਾਬੜਾ ਨਾਲ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ ਮੋਹਿਤ ਕੌਸ਼ਲ ਅਤੇ ਅਵਤਾਰ ਸਿੰਘ ਵੀ ਸਮਾਗਮ ਵਿੱਚ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top