Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

– ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼  ਨੂੰ ਪ੍ਰੇਰਿਆ

 

ਚੰਡੀਗੜ੍ਹ, 12 ਫਰਵਰੀ :  ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ.  ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ।

 

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀਈਓ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ।

 

ਸਿਬਿਨ ਸੀ.  ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏਆਰਓਜ਼ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏਆਰਓਜ਼ ਤੇ ਯੂਟੀ ਚੰਡੀਗੜ੍ਹ ਦੇ 10 ਏਆਰਓਜ਼ ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top