ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ : ਕੇਦਰੀ ਮੰਤਰੀ ਅਰਜੁਨ ਮੁੰਡਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 13 February, 2024, 04:01 PM
ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ : ਕੇਦਰੀ ਮੰਤਰੀ ਅਰਜੁਨ ਮੁੰਡਾ
ਨਵੀਂ ਦਿੱਲੀ, 13 ਫਰਵਰੀ
ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਦੇ ਮਾਰਚ ‘ਤੇ ਬਾਰੇ ਕਿਹਾ ਕਿ ਸਰਕਾਰ ਕਿਸਾਨਾਂ ਬਾਰੇ ਫਿਕਰਮੰਦ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ। ਮੰਗਾਂ ’ਤੇ ਸਲਾਹ ਮਸ਼ਵਰਾ ਲਾਜ਼ਮੀ ਹੈ ਤੇ ਰਾਜਾਂ ਨਾਲ ਗੱਲ ਕਰਨ ਦੀ ਲੋੜ ਹੈ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਜਨਤਾ ਨੂੰ ਪ੍ਰੇਸ਼ਾਨੀ ਵਿੱਚ ਨਹੀਂ ਪਾਉਣਾ ਚਾਹੀਦਾ ਤੇ ਇਹ ਗੱਲ ਕਿਸਾਨ ਯੂਨੀਅਨਾਂ ਨੂੰ ਸਮਝਣੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਅੱਗੇ ਕਿਹਾ, ‘ਸਰਕਾਰ ਨੂੰ ਸੂਚਨਾ ਮਿਲੀ ਹੈ ਕਿ ਕੁਝ ਲੋਕ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਕਿਸਾਨਾਂ ਨੂੰ ਇਨ੍ਹਾਂ ਤੋਂ ਬਚਣ ਲਈ ਕਹਿੰਦਾ ਹਾਂ। ਕੁੰਝ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ। ਅਸੀਂ ਕੁਝ ਮੁੱਦਿਆਂ ‘ਤੇ ਕੰਮ ਕਰਨ ਲਈ ਹੱਲ ਲੱਭ ਰਹੇ ਹਾਂ।’