Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਦੁਆਰਾ: Punjab Bani ਪ੍ਰਕਾਸ਼ਿਤ :Tuesday, 05 March, 2024, 04:42 PM

ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 5 ਮਾਰਚ:

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ।
ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ, ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।



Scroll to Top