Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:48 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ, ਸਪਲਾਈ ਚੇਨ ਮੈਨੇਜਮੈਂਟ ਦੀ ਅਨੁਕੂਲਤਾ ਦਾ ਅਧਿਐਨ ਕਰਨ ਵਾਲਾ ਪਹਿਲਾ ਸੂਬਾ

ਪੰਜਾਬ, ਸਪਲਾਈ ਚੇਨ ਮੈਨੇਜਮੈਂਟ ਦੀ ਅਨੁਕੂਲਤਾ ਦਾ ਅਧਿਐਨ ਕਰਨ ਵਾਲਾ ਪਹਿਲਾ ਸੂਬਾ

ਜਨਤਕ ਵੰਡ ਪ੍ਰਣਾਲੀ ਅਧੀਨ ਅਨਾਜ ਦੀ ਵੰਡ ਅਤੇ ਖਰੀਦ ਦੌਰਾਨ ਆਵਾਜਾਈ ਲਾਗਤ ਨੂੰ ਘਟਾਉਣਾ ਅਧਿਐਨ ਦਾ ਮੁੱਖ ਉਦੇਸ਼

ਚੰਡੀਗੜ, 2 ਮਾਰਚ:

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਦੇ ਦੂਰਅੰਦੇਸ਼ ਦਿਸ਼ਾ-ਨਿਰਦੇਸ਼ਾਂ ਤਹਿਤ ਕੰਮ ਕਰਦਿਆਂ ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐੱਫ.ਪੀ.) ਦੀ ਟੀਮ ਵੱਲੋਂ ਪੰਜਾਬ ਸਰਕਾਰ ਨਾਲ ਕੀਤੇ ਗਏ ਪੰਜਾਬ ਦੇ ਰੂਟ ਆਪਟੀਮਾਈਜ਼ੇਸ਼ਨ ਅਧਿਐਨ ਨੂੰ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਨਵੀਂ ਦਿੱਲੀ ਵਿਖੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੀ ਮੌਜੂਦਗੀ ਵਿੱਚ, ਸਾਰੇ ਰਾਜਾਂ/ਯੂ.ਟੀ ਦੇ ਸਕੱਤਰਾਂ ਨਾਲ ਹੋਈ ਮੀਟਿੰਗ ਵਿੱਚ ਪੇਸ਼ ਕੀਤਾ।

ਡਾਇਰੈਕਟਰ ਨੇ ਦੱਸਿਆ ਕਿ ਵਿਸ਼ਵ ਖੁਰਾਕ ਪ੍ਰੋਗਰਾਮ ਦੁਆਰਾ ਕਰਵਾਏ ਗਏ ਸਪਲਾਈ ਚੇਨ ਮੈਨੇਜਮੈਂਟ ਅਧਿਐਨ ਦਾ ਸਵੈ-ਇੱਛਾ ਨਾਲ ਆਪਟੀਮਾਈਜੇਸ਼ਨ ਕਰਨ ਵਾਲਾ, ਪੰਜਾਬ ਪਹਿਲਾ ਸੂਬਾ ਹੈ। ਜਿਸਦਾ ਉਦੇਸ਼ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਤਹਿਤ ਅਨਾਜ ਦੀ ਵੰਡ ਅਤੇ ਖਰੀਦ ਦੌਰਾਨ ਰਾਜ ਦੁਆਰਾ ਕੀਤੀ ਜਾਂਦੀ ਆਵਾਜਾਈ ਲਾਗਤ ਨੂੰ ਘਟਾਉਣਾ ਸੀ।

ਉਕਤ ਉਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸੂਬੇ ਨੇ ਸਪਲਾਈ ਚੇਨ ਮੈਨੇਜਮੈਂਟ ਅਧਿਐਨ ਦੀ ਅਨੁਕੂਲਤਾ ਨੂੰ ਸੁਰੂ ਕਰਨ ਲਈ ਡਬਲਯੂ.ਐੱਫ.ਪੀ. ਟੀਮ ਨਾਲ ਤਾਲਮੇਲ ਕੀਤਾ। ਡਾਇਰੈਕਟਰ ਨੇ ਦੱਸਿਆ ਕਿ ਰਾਜ ਸਰਕਾਰ ਨੇ ਤਕਨਾਲੋਜੀ ਦਾ ਲਾਭ ਉਠਾਇਆ ਹੈ ਅਤੇ ਅਧਿਐਨ ਕਰਨ ਲਈ ਖਰੀਦ ਕੇਂਦਰਾਂ/ਮੰਡੀ ਯਾਰਡਾਂ, ਚਾਰੇ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (ਪੀ.ਐਸ.ਡਬਲਿਯੂ.ਸੀ.) ਦੇ ਗੋਦਾਮਾਂ ਅਤੇ ਮਿਲਿੰਗ ਕੇਂਦਰਾਂ ਦੀ ਭੂਗੋਲਿਕ ਸਥਿਤੀ (ਲਾਂਗੀਟਿਊਡ, ਲੈਟੀਟਿਊਡ) ਦੀ ਜਾਣਕਾਰੀ ਪ੍ਰਾਪਤ ਕਰਨ ਲਈ ਇੱਕ ਐਪ ਵਿਕਸਤ ਕੀਤਾ ਹੈ। ਆਪਟੀਮਾਈਜ਼ੇਸ਼ਨ ਅਭਿਆਸ ਨੂੰ ਅਮਲ ਵਿੱਚ ਲਿਆਉਣ ਲਈ ਸਾਰੇ ਵੇਰਵੇ ਡਬਲਿਊ.ਐਫ.ਪੀ. ਦੀ ਟੀਮ ਨਾਲ ਸਾਂਝੇ ਕੀਤੇ ਗਏ ਸਨ।

ਇਸ ਤੋਂ ਬਾਅਦ, ਟੀਮ ਨੇ ਅਨੁਕੂਲਿਤ ਸਪਲਾਈ ਚੇਨ ਨਤੀਜੇ ਦੇ ਨਾਲ ਸਫਲਤਾਪੂਰਵਕ ਆਪਣੀ ਰਿਪੋਰਟ ਪੇਸ਼ ਕੀਤੀ। ਪ੍ਰਾਪਤ ਨਤੀਜਿਆਂ ਅਨੁਸਾਰ, ਖਰੀਦ ਕੇਂਦਰਾਂ/ਮੰਡੀ ਯਾਰਡਾਂ ਦੀ ਮੌਜੂਦਾ ਮੈਪਿੰਗ ਦੀ ਔਸਤ ਦੂਰੀ 5.29 ਕਿਲੋਮੀਟਰ ਹੈ ਜੋ ਕਿ ਅਨੁਕੂਲਨ ਨਤੀਜੇ ਦੇ ਬਹੁਤ ਨੇੜੇ ਹੈ ਅਤੇ 4.52 ਔਸਤ ਕਿਲੋਮੀਟਰ ਬਣਦੀ ਹੈ। ਕਣਕ ਦੀ ਵੰਡ ਦੇ ਮਾਮਲੇ ਵਿੱਚ, ਮੌਜੂਦਾ ਮੈਪਿੰਗ ਦੀ ਔਸਤ ਦੂਰੀ 13.33 ਹੈ ਜੋ ਕਿ ਅਨੁਕੂਲਿਤ ਨਤੀਜਿਆਂ ਦੇ ਬਹੁਤ ਨੇੜੇ ਹੈ, ਜੋ ਔਸਤਨ 9.14 ਕਿਲੋਮੀਟਰ ਹੈ। ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਦੇ ਡਾਇਰੈਕਟਰ ਨੇ ਦੱਸਿਆ ਕਿ ਰਾਜ ਸਰਕਾਰ ਅਪ੍ਰੈਲ, 2023 ਦੌਰਾਨ ਹੋਣ ਵਾਲੀ ਖਰੀਦ ਅਤੇ ਰਾਸ਼ਟਰੀ ਖ਼ਰਾਕ ਸੁਰੱਖਿਆ ਐਕਟ ਤਹਿਤ ਹੋਣ ਵਾਲੀ ਵੰਡ ਦੀ ਅਨੁਕੂਲਿਤ ਮੈਪਿੰਗ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ।

Advertisement
Advertisement
Advertisement
Advertisement
Scroll to Top