ਸਿਲੰਡਰਾਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ : 25 ਰੁਪਏ ਮਹਿੰਗਾ ਮਿਲੇਗਾ ਹੁਣ ਸਿਲੰਡਰ
ਦੁਆਰਾ: Punjab Bani ਪ੍ਰਕਾਸ਼ਿਤ :Friday, 01 March, 2024, 04:10 PM
ਸਿਲੰਡਰਾਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ : 25 ਰੁਪਏ ਮਹਿੰਗਾ ਮਿਲੇਗਾ ਹੁਣ ਸਿਲੰਡਰ
ਦਿਲੀ ; ਮਾਰਚ ਦੀ ਸ਼ੁਰੂਆਤ ਮਹਿੰਗਾਈ ਨਾਲ ਹੋਈ ਹੈ, ਕਿਉਂਕਿ ਅੱਜ ਤੋਂ ਖਾਣ-ਪੀਣ ਦਾ ਬਜਟ ਵਧ ਜਾਵੇਗਾ। ਪਹਿਲੀ ਮਾਰਚ ਨੂੰ ਫਿਰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹਾਲਾਂਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਗੈਸ ਸਿਲੰਡਰ 25 ਰੁਪਏ ਮਹਿੰਗਾ ਹੋ ਗਿਆ ਹੈ। ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਨਵੀਆਂ ਦਰਾਂ IOCL ਦੀ ਵੈੱਬਸਾਈਟ ‘ਤੇ ਜਾਰੀ ਕੀਤੀਆਂ ਗਈਆਂ ਹਨ, ਜੋ 1 ਮਾਰਚ ਤੋਂ ਲਾਗੂ ਹੋ ਗਈਆਂ ਹਨ। ਹੁਣ ਦਿੱਲੀ ‘ਚ ਵਪਾਰਕ ਐਲਪੀਜੀ ਸਿਲੰਡਰ ਐਲਪੀਜੀ ਸਿਲੰਡਰ ਕੀਮਤ 1795 ਰੁਪਏ ‘ਚ ਮਿਲੇਗਾ, ਜਦਕਿ ਮੁੰਬਈ ‘ਚ ਇਸ ਦੀ ਕੀਮਤ 1749 ਰੁਪਏ ਹੋਵੇਗੀ। ਇਸ ਦੇ ਨਾਲ ਹੀ ਕੋਲਕਾਤਾ ‘ਚ ਕੀਮਤ 1911 ਰੁਪਏ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।