ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ 'ਚ ਹਿੱਸਾ ਬਣੀਆਂ ਔਰਤਾਂ
ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ ‘ਚ ਹਿੱਸਾ ਬਣੀਆਂ ਔਰਤਾਂ
-ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਔਰਤਾਂ ਨੇ ਮਹਿਲਾਵਾਂ ਨੂੰ ਸਸ਼ਕਤ ਬਨਾਉਣ ਲਈ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ
ਪਟਿਆਲਾ, 6 ਮਾਰਚ
ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੇ ਆਖਰੀ ਦਿਨ ਬੁੱਧਵਾਰ ਨੂੰ ਸਥਾਨਕ ਅਮਰ ਆਸ਼ਰਮ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਬੁੱਧਵਾਰ ਨੂੰ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣੀਆਂ ਅਤੇ ਸਾਰਿਆਂ ਨੇ ਨਾਰੀ ਸ਼ਕਤੀ ਵੰਦਨ ਯੋਜਨਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਭਾਸ਼ਣ ਸੁਣਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਪੰਜ ਸਾਲਾਂ ਵਿੱਚ ਮਹਿਲਾ ਸਸ਼ਕਤੀਕਰਨ ਲਈ ਕੀਤੇ ਗਏ ਆਪਣੇ ਕੰਮਾਂ ਦਾ ਵੇਰਵਾ ਦਿੰਦੇ ਹੋਏ ਕਈ ਅਜਿਹੀਆਂ ਔਰਤਾਂ ਦੀਆਂ ਉਦਾਹਰਣਾਂ ਦਿੱਤੀਆਂ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਪਰਿਵਾਰ ਲਈ ਵੱਖਰੀ ਪਛਾਣ ਬਣਾਈ ਹੈ, ਨਾਲ ਹੀ ਆਰਥਿਕ ਤੌਰ ‘ਤੇ ਮਜ਼ਬੂਤ ਬਣੀਆਂ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਤੋਂ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰਾ ਕੌਰ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਨਾਰੀ ਸ਼ਕਤੀ ਬੰਧਨ ਯਾਤਰਾਵਾਂ ‘ਤੇ ਵੱਡੀ ਗਿਣਤੀ ‘ਚ ਔਰਤਾਂ ਨੂੰ ਨਾਲ ਲੈ ਕੇ ਜਾ ਰਹੇ ਸਨ। ਨਾਰੀ ਸ਼ਕਤੀ ਵੰਦਨ ਯੋਜਨਾ ਅਧੀਨ ਔਰਤਾਂ ਨੂੰ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਮਹਿਲਾ ਮੋਰਚਾ ਪੰਜਾਬ ਪ੍ਰਧਾਨ ਨੇ ਵੀ ਘਰ-ਘਰ ਜਾ ਕੇ ਔਰਤਾਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਣੂ ਕਰਵਾਇਆ, ਤਾਂ ਜੋ ਔਰਤਾਂ ਕੇਂਦਰੀ ਸਕੀਮਾਂ ਦਾ ਲਾਭ ਲੈ ਕੇ ਆਰਥਿਕ ਤੌਰ ‘ਤੇ ਮਜ਼ਬੂਤ ਹੋ ਕੇ ਹਰ ਖੇਤਰ ‘ਚ ਮਜ਼ਬੂਤੀ ਨਾਲ ਅੱਗੇ ਵਧਣ ਅਤੇ ਦੇਸ਼ ਦੀ ਤਰੱਕੀ ‘ਚ ਯੋਗਦਾਨ ਪਾ ਸਕਣ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰਾ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਦੇਸ਼ ਭਰ ਦੀਆਂ ਕਈ ਔਰਤਾਂ ਨੇ ਲਾਭ ਲਿਆ ਹੈ। ਪੰਜਾਬ ਦੇ ਮਹਿਲਾ ਮੋਰਚੇ ਨੇ ਉਨ੍ਹਾਂ ਔਰਤਾਂ ਨੂੰ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਲਈ ਜੋ ਕੇਂਦਰੀ ਸਕੀਮਾਂ ਤੋਂ ਜਾਣੂ ਨਹੀਂ ਹਨ। ਕੇਂਦਰੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਾਲੀਆਂ ਔਰਤਾਂ ਭਵਿੱਖ ਵਿੱਚ ਆਪਣੇ ਆਪ ਨੂੰ ਆਰਥਿਕ ਤੌਰ ’ਤੇ ਖੁਸ਼ਹਾਲ ਬਣਾ ਸਕਣਗੀਆਂ। ਭਾਜਪਾ ਆਗੂ ਜੈ ਇੰਦਰਾ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਕੇਂਦਰੀ ਸਕੀਮਾਂ ਦਾ ਲਾਭ ਲੈਣਾ ਬਹੁਤ ਆਸਾਨ ਕਰ ਦਿੱਤਾ ਗਿਆ ਹੈ, ਪਰ ਜਾਗਰੂਕਤਾ ਦੀ ਘਾਟ ਕਾਰਨ ਹੁਣ ਤੱਕ ਬਹੁਤ ਸਾਰੀਆਂ ਔਰਤਾਂ ਇਸ ਦਾ ਲਾਭ ਨਹੀਂ ਲੈ ਸਕੀਆਂ। ਪਿਛਲੇ ਦਸ ਸਾਲਾਂ ਵਿੱਚ ਕੇਂਦਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੇ ਔਰਤਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਟੀਚਾ ਹੈ ਕਿ ਜੇਕਰ ਦੇਸ਼ ਦੀ ਹਰ ਔਰਤ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਜਾਵੇ ਤਾਂ ਦੇਸ਼ ਨੂੰ ਵਿਕਸਤ ਦੇਸ਼ਾਂ ਦੀ ਸ਼੍ਰੇਣੀ ਵਿੱਚ ਜਾਣ ਤੋਂ ਅਤੇ ਭਾਰਤ ਨੂੰ ਮਹਾਂਸ਼ਕਤੀ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉੱਜਵਲਾ ਯੋਜਨਾ, ਲਖਪਤੀ ਦੀਦੀ, ਡਰੋਨ ਦੀਦੀ, ਵਿਦਿਆ ਲਕਸ਼ਮੀ ਯੋਜਨਾ ਅਤੇ ਕੇਂਦਰ ਦੁਆਰਾ ਚਲਾਈਆਂ ਜਾ ਰਹੀਆਂ ਹੋਰ ਕਈ ਯੋਜਨਾਵਾਂ ਮਹਿਲਾ ਸਸ਼ਕਤੀਕਰਨ ਲਈ ਮਹੱਤਵਪੂਰਨ ਹਨ।
ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜਿੰਦਰ ਕੌਰ ਤੋਂ ਇਲਾਵਾ ਪਟਿਆਲਾ ਲੋਕ ਸਭਾ ਮਹਿਲਾ ਮੋਰਚਾ ਦੀ ਟੀਮ ਮੁੱਖ ਤੌਰ ’ਤੇ ਹਾਜ਼ਰ ਸੀ।
.