Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 4:34 am

+91 90915 01313 , +91 90916 01313

punjabbanni@gmail.com
punjabbani@yahoo.com

ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ

ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ

ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ

ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਘਰ ਵਿਚ ਡਿਨਰ ਕਰਵਾਉਂਦਾ ਸੀ ਚਟੋਪਾਧਿਆਏ: ਬਿਕਰਮ ਸਿੰਘ ਮਜੀਠੀਆ

ਐਸ ਆਈ ਟੀ ਨੂੰ ਸੌਂਪੀ ਸਾਬਕਾ ਡੀ ਜੀ ਪੀ ਖਿਲਾਫ ਸ਼ਿਕਾਇਤ

ਕਿਹਾਕਿ ਮੈਂ 7 ਵਾਰ ਐਸ ਆਈ ਟੀ ਅੱਗੇ ਪੇਸ਼ ਹੋਇਆ ਪਰ ਕੇਜਰੀਵਾਲ ਹਾਲੇ ਤੱਕ ਭਗੌੜਾ

ਭਗਵੰਤ ਮਾਨ ਦੀਆਂ ਹਰਕਤਾਂ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ

ਪਟਿਆਲਾ, 6 ਮਾਰਚ: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਆਪਣੇ ਘਰ ਵਿਚ ਡਿਨਰ ਕਰਵਾਉਂਦਾ ਸੀ।

ਅੱਜ ਇਥੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਪੁਲਿਸ ਲਾਈਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਧਾਰਥ ਚਟੋਧਿਆਏ ਨੂੰ ਯੂ ਪੀ ਐਸ ਸੀ ਨੇ ਡੀ ਜੀ ਪੀ ਲਗਾਉਣ ਤੋਂ ਨਾਂਹ ਕਰ ਦਿੱਤੀਸੀ। ਉਹਨਾਂ ਕਿਹਾ ਕਿ ਚਟੋਪਾਧਿਆਏ ਨੂੰ ਸਿਰਫ 22 ਦਿਨਾਂ ਲਈ ਡੀ ਜੀ ਪੀ ਇਸ ਕਰ ਕੇ ਲਗਾਇਆ ਗਿਆ ਜੋ ਉਹਨਾਂ ਖਿਲਾਫ ਝੂਠਾ ਪਰਚਾ ਦਰਜ ਕੀਤਾ ਜਾ ਸਕੇ ਤੇ ਅੱਜ ਸਵਾ ਦੋ ਸਾਲ ਬੀਤਣ ਮਗਰੋਂ ਵੀ ਪੁਲਿਸ ਇਸ ਕੇਸ ਵਿਚ ਚਲਾਨ ਨਹੀਂ ਪੇਸ਼ ਕਰ ਸਕੀ। ਉਹਨਾਂ ਕਿਹਾ ਕਿ 22 ਦਿਨਾਂ ਵਿਚ ਹੀ ਚਟੋਪਾਧਿਆਏ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦਾ ਵੱਡਾ ਗੁਨਾਹ ਕੀਤਾ ਜਿਸ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਬਕਾ ਜਸਟਿਸ ਇੰਦੂ ਮਲਹੋਤਰਾ ਨੇ ਵੀ ਉਹਨਾਂ ਨੂੰ ਦੋਸ਼ੀ ਕਰਾਰ ਦਿੱਤਾ।

ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਨੂੰ ਬਚਾਉਣ ਵਾਸਤੇ ਪੱਬਾਂ ਭਾਰ ਹਨ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਉਸਦੇ ਖਿਲਾਫ ਕਾਰਵਾਈ ਨਹੀਂ ਕੀਤੀ ਰਹੀ। ਉਹਨਾਂ ਦੱਸਿਆ ਕਿ ਉਹ ਅੱਜ ਐਸ ਆਈ ਟੀ ਨੂੰ ਇਸ ਬਾਰੇ ਲਿਖਤੀ ਅਤੇ ਵਿਸਥਾਰਿਤਸ਼ਿਕਾਇਤ ਦੇ ਰਹੇ ਹਨ ਤਾਂ ਜੋ ਉਸਦੇ 22 ਦਿਨਾਂ ਦੇ ਕਾਰਜਕਾਲ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਤੇ ਉਸਨੂੰ ਸਜ਼ਾ ਮਿਲੇ।

ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਐਸ ਆਈ ਟੀ ਨੇ 8 ਵਾਰ ਬੁਲਾਇਆ ਸੀ ਤੇ 7 ਵਾਰ ਉਹ ਇਥੇ ਪੇਸ਼ ਹੋਏ ਹਨ ਸਿਰਫ ਸ਼ਹੀਦੀ ਦਿਨਾਂ ਵਿਚ ਪੇਸ਼ ਨਹੀਂ ਹੋਏ ਜਦੋਂ ਕਿ ਦੂਜੇ ਪਾਸੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਵਿਚ ਈ ਡੀ ਵੱਲੋਂ 8 ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਇਕ ਵਾਰ ਵੀ ਪੇਸ਼ ਨਹੀਂ ਹੋਏ ਕਿਉਂਕਿ ਉਹਨਾਂ ਨੂੰ ਡਰ ਲੱਗ ਰਿਹਾ ਹੈ ਕਿ ਉਹਨਾਂ ਦੀ ਕਿਚਨ ਕੈਬਨਿਟ ਮਨੀਸ਼ ਸਿਸੋਦੀਆ, ਸੰਜੇ ਸਿੰਘ ਤੇ ਹੋਰਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਹਨਾਂ ਦੀ ਵਾਰੀ ਹੈ ਤੇ ਇਸ ਮਗਰੋਂ ਪੰਜਾਬ ਵਿਚ ਹੋਏ ਸ਼ਰਾਬ ਘੁਟਾਲੇ ਦੀ ਜਾਂਚ ਸ਼ੁਰੂ ਹੋ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਜੋ ਘਟੀਆ ਅਤੇ ਘਿਨੌਣੀਆਂ ਹਰਕਤਾਂ ਕੀਤੀਆਂ ਹਨ, ਉਸ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਹਨ ਕਿ ਜਿਹੋ ਵਿਅਕਤੀ ਹੱਥ ਪੰਜਾਬ ਦੀ ਵਾਗਡੋਰ ਸੌਂਪ ਦਿੱਤੀ ਹੈ। ਉਹਨਾਂ ਸਵਾਲ ਕੀਤਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਹਨਾਂ ਦੀ ਉਮਰ 70 ਸਾਲ ਦੇ ਕਰੀਬ ਹੈ, ਦੇ ਪਰਿਵਾਰ ਬਾਰੇ ਟਿੱਪਣੀਆਂ ਕਰਨ ਦਾ ਪੰਜਾਬ ਦੇ ਵਿਕਾਸ ਨਾਲ ਤੇ ਪੰਜਾਬ ਦੇ ਮੁੱਦਿਆਂ ਨਾਲ ਕੀ ਸਰੋਕਾਰ ਹੈ?

ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦੇ ਮਾਣ ਸਨਮਾਨ ਨੂੰ ਵੀ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਪਤਾ ਨਹੀਂ ਕੀ ਖਾ ਪੀ ਕੇ ਮੁੱਖ ਮੰਤਰੀ ਘੁੰਮਦੇ ਹਨ ਜੋ ਇਸ ਤਰੀਕੇ ਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ।

ਬਜਟ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਬਜਟ ਵਿਚ ਆਪ ਹੀ ਦੱਸ ਦਿੱਤਾ ਹੈ ਕਿ 31 ਮਾਰਚ 2025 ਤੱਕ ਪੰਜਾਬ ਸਿਰ ਕਰਜ਼ਾ 3 ਲੱਖ 74 ਹਜ਼ਾਰ ਕਰੋੜ ਰੁਪਏ ਤੋਂ ਵੀ ਟੱਪ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਬਰਬਾਦੀ ਕਰ ਕੇ ਭਗਵੰਤ ਮਾਨ ਸਾਰੇ ਦੇਸ਼ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੁਟਾ ਰਹੇ ਹਨ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਖੁਦ ਕੇਜਰੀਵਾਲ ਨੂੰ ਈ ਡੀ ਅੱਗੇ ਪੇਸ਼ ਹੋਣ ਲਈ ਲੈ ਕੇ ਜਾਣ ਵਾਸਤੇ ਤਿਆਰ ਹਨ ਤੇ ਉਹਨਾਂ ਨੂੰ ਡਰਨਾ ਨਹੀਂ ਚਾਹੀਦਾ।

Advertisement
Advertisement
Advertisement
Advertisement
Scroll to Top