Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 6:44 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'

ਦੁਆਰਾ: Punjab Bani ਪ੍ਰਕਾਸ਼ਿਤ :Thursday, 07 March, 2024, 08:17 PM

ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ’ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ’

ਜਰਮਨੀ ਦੇ ਸ਼ਹਿਰ ਬਰਲਿਨ ਵਿਚ ਅਨਮੋਲ ਗਗਨ ਮਾਨ ਹਾਸਲ ਕੀਤਾ ਸਨਮਾਨ

ਚੰਡੀਗੜ੍ਹ/ਬਰਲਿਨ, 7 ਮਾਰਚ: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ‘ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਸਮਾਗਮ ਇੰਟਰਨੈਸ਼ਨਲ ਟੂਰਿਜਮ ਬੋਰਿਸ ਬਰਲਿਨ (ਆਈ.ਟੀ.ਬੀ.ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੋਰ ਤੇ ਕਰਵਾਏ ਗਏ ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਭਾਗ ਲਿਆ ਗਿਆ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ।

ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟਾ ਸਨਅਤ ਨਾਲ ਸਬੰਧਤ ਬਹੁਤ ਸੰਭਾਵਨਾਵਾਂ ਹਨ ਜਿਸ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।



Scroll to Top