Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ

ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ

ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ
-ਰੋਬੋਟਿਕਸ ਦੀ ਸਿਖਲਾਈ ਲੈ ਕੇ ਵਿਦਿਆਰਥੀ ਬਣ ਸਕਣਗੇ ਸਮੇਂ ਦੇ ਹਾਣੀ-ਚੇਅਰਮੈਨ ਜੱਸੀ ਸੋਹੀਆਂ ਵਾਲਾ

ਡਕਾਲਾ/ਪਟਿਆਲਾ, 7 ਮਾਰਚ:

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਕਾਲਾ ਵਿਖੇ ਪ੍ਰਿੰਸੀਪਲ ਸੀਮਾ ਰਾਣੀ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾ ਅਮਰੀਕਨ ਇੰਡੀਆ ਫਾਊਂਡੇਸ਼ਨ ਦੇ ਸਹਿਯੋਗ ਨਾਲ ਰੋਬੋਟਿਕਸ ਲੈਬ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਪੁੱਜੇ। ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਪੀ.ਏ ਗੁਰਦੇਵ ਸਿੰਘ ਟਿਵਾਣਾ, ਜਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿੱ.) ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿੱ.) ਰਵਿੰਦਰ ਪਾਲ ਸਿੰਘ ਵੀ ਮੌਜੂਦ ਸਨ।
ਇਸ ਦੌਰਾਨ ਅਮਰੀਕਨ ਇੰਡੀਅਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਇਸ ਰੋਬੋਟਿਕਸ ਲੈਬ ਦਾ ਉਦਘਾਟਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੀਮਾ ਰਾਣੀ ਤੇ ਲੈਬ ਸੰਚਾਲਕ ਦਲਬੀਰ ਸਿੰਘ ਨੇ ਦੱਸਿਆ ਕਿ ਇਹ ਲੈਬ ਅਮਰੀਕਨ ਇੰਡੀਅਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਥਾਪਤ ਕੀਤੀ ਗਈ ਹੈ। ਹੁਣ ਤੱਕ ਲੈਬ ਦੇ ਨਿਰਮਾਣ ਲਈ ਜੋ ਵੀ ਖਰਚ ਹੋਇਆ ਹੈ ਉਸ ਸਾਰਾ ਫਾਊਂਡੇਸ਼ਨ ਵੱਲੋਂ ਕੀਤਾ ਗਿਆ ਹੈ।ਫਾਊਂਡੇਸ਼ਨ ਨੇ ਸਕੂਲ ਨੂੰ ਅੱਠ ਡੈਸਕਟਾਪ, ਇਕ ਪ੍ਰੋਜੈਕਟਰ, ਲੈਬ ਫਰਨੀਚਰ ਸਮੇਤ ਲੈਬ ਵਿਚ ਵਰਤਿਆ ਜਾਣ ਵਾਲਾ ਸਮਾਨ ਭੇਟ ਕੀਤਾ ਹੈ।ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਗੁਰਦੇਵ ਸਿੰਘ ਟਿਵਾਣਾ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਸਕੂਲ ਵਿੱਚ ਰੋਬੋਟਿਕਸ ਲੈਬ ਸਥਾਪਤ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ।ਇਸ ਰੋਬੋਟਿਕਸ ਲੈਬ ਨਾਲ ਵਿਦਿਆਰਥੀ ਰੋਬੋਟਿਕਸ ਦੀ ਸਿਖਲਾਈ ਲੈ ਕੇ ਸਮੇਂ ਦੇ ਹਾਣੀ ਬਣ ਸਕਣਗੇ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਗਈ ਹੈ। ਪੰਜਾਬ ਸਰਕਾਰ ਸੂਬੇ ਭਰ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ ਜਿਸ ਵਿਚ ਵਿਦਿਆਰਥੀ ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ, ਜੇ.ਈ.ਈ, ਕਲੈਟ ਸਮੇਤ ਹੋਰਨਾਂ ਵੱਖ-ਵੱਖ ਪ੍ਰਕਾਰ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਸਕੂਲੀ ਸਿੱਖਿਆ ਦੇ ਨਾਲ ਨਾਲ ਕਰਨਗੇ।ਇਸ ਮੌਕੇ ਉਨ੍ਹਾਂ ਅਮਰੀਕਨ ਇੰਡੀਅਨ ਫਾਊਂਡੇਸ਼ਨ ਟਰੱਸਟ ਦੇ ਸੰਸਥਾਪਕ ਮਾਸ਼ਾ ਸਜਦੇ ਯੂ.ਐਸ.ਏ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਉਨਾਂ ਦੀ ਟੀਮ ਦੇ ਨਿਖਿਲ ਮਹਿਤਾ ਪ੍ਰੋਜੈਕਟ ਮੈਨੇਜਰ ਵਿਜੇਪਾਲ, ਪ੍ਰਦੀਪ ਸਿੰਘ, ਡਾ. ਪ੍ਰਿਯੰਕਾ ਕੌਸ਼ਿਕ, ਮਨਵਿੰਦਰ ਕੌਰ ਮੰਨੂ ਉਨ੍ਹਾਂ ਦੇ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕੀਤੀ।ਇਸ ਮੌਕੇ ਕੰਪਿਊਟਰ ਅਧਿਆਪਕ ਦਲਬੀਰ ਸਿੰਘ, ਮਾਨਵਜੀਤ ਸਿੰਘ, ਦੀਪਕ ਧਵਨ ਤੋਂ ਇਲਾਵਾ ਨਿਖਿਲ ਮਹਿਤਾ ਪ੍ਰੋਜੈਕਟ ਮੈਨੇਜਰ ਵਿਜੇਪਾਲ, ਪ੍ਰਦੀਪ ਸਿੰਘ, ਡਾ. ਪ੍ਰਿਯੰਕਾ ਕੌਸ਼ਿਕ, ਮਨਵਿੰਦਰ ਕੌਰ ਮੰਨੂ ਮਨਜੀਤ ਸਿੰਘ ਜਵੈਲਰ, ਸਤਵਿੰਦਰ ਭੰਗੂ, ਜਸਕਰਨਵੀਰ ਸਿੰਘ ਤੇਜੇ, ਕਰਨਦੀਪ ਕੈਰੋਂ ਆਦਿ ਮੌਜੂਦ ਸਨ।

Advertisement
Advertisement
Advertisement
Advertisement
Scroll to Top