Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 21 February, 2024, 04:42 PM

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਭਾਜਪਾ ਨੇਤਾਵਾਂ ਦਾ ਵਿਤਕਰੇ ਭਰਿਆ ਰਵੱਈਆ ਸਹਿਣਯੋਗ ਨਹੀਂ

ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ
ਚੰਡੀਗੜ੍ਹ, 21 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ।
ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।



Scroll to Top