Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:11 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਦੇ ਨਿਰਦੇਸ਼ਾਂ 'ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਅਮਨ ਅਰੋੜਾ ਦੇ ਨਿਰਦੇਸ਼ਾਂ 'ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

• ਕੰਮ ਵਿੱਚ ਢਿੱਲ-ਮੱਠ ਵਾਲਾ ਰਵੱਈਆ ਅਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਅਮਨ ਅਰੋੜਾ

ਚੰਡੀਗੜ੍ਹ, 2 ਮਾਰਚ:

ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ।

ਜਿਹੜੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਡੀ.ਟੀ.ਪੀ.) ਸੁਮਨ ਗੁਪਤਾ, ਡੀ.ਟੀ.ਪੀ. ਰਿਤਿਕਾ ਅਰੋੜਾ ਅਤੇ ਡੀ.ਟੀ.ਪੀ. ਹਰਪ੍ਰੀਤ ਸਿੰਘ, ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਗਗਨ ਚੋਪੜਾ, ਏ.ਟੀ.ਪੀ. ਅਮਰਿੰਦਰਜੀਤ ਸਿੰਘ, ਪਲੈਨਿੰਗ ਅਫ਼ਸਰ ਪਰਮਜੀਤ ਸਿੰਘ, ਪਲੈਨਿੰਗ ਅਫ਼ਸਰ ਭੁਪਿੰਦਰ ਕੌਰ, ਏ.ਡੀ.ਓ. ਕੁਲਦੀਪ ਸਿੰਘ, ਨਿੱਜੀ ਸਕੱਤਰ ਸਤੀਸ਼ ਕੁਮਾਰ, ਸੀਨੀਅਰ ਸਹਾਇਕ ਵੰਦਨਾ ਸ਼ਰਮਾ, ਕਲਰਕ ਕਵੀ ਪ੍ਰਕਾਸ਼ ਅਮੋਲੀ, ਸਟੈਨੋ ਗੁਰਪ੍ਰੀਤ ਕੌਰ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਐਨ.ਓ.ਸੀਜ਼. ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਅਤੇ ਇਨ੍ਹਾਂ ਦੇ ਹੱਲ ਲਈ ਮੀਟਿੰਗ ਬੁਲਾਈ ਸੀ, ਜਿਸ ਵਿੱਚ ਇਹ ਅਧਿਕਾਰੀ/ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚੇ ਸਨ।

ਇਨ੍ਹਾਂ ਅਧਿਕਾਰੀਆਂ ਵੱਲੋਂ ਡਿਊਟੀ ਵਿੱਚ ਵਰਤੀ ਕੁਤਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਮੁੱਖ ਪ੍ਰਸ਼ਾਸਕ ਪੁੱਡਾ ਨੂੰ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਤਿੰਨ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਨਿਰਧਾਰਤ ਸਮੇਂ ਅੰਦਰ ਜਵਾਬ ਨਾ ਦੇਣ ਦੀ ਸੂਰਤ ਵਿੱਚ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੰਮਕਾਜ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਅਪਣਾਇਆ ਹੈ। ਉਨ੍ਹਾਂ ਨੇ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੇਂ ਸਿਰ ਆਪਣੀ ਡਿਊਟੀ ‘ਤੇ ਹਾਜ਼ਰ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

Advertisement
Advertisement
Advertisement
Advertisement
Scroll to Top