Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:14 am

+91 90915 01313 , +91 90916 01313

punjabbanni@gmail.com
punjabbani@yahoo.com

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਮੁਲਜਮ ਮੰਗ ਰਿਹਾ ਸੀ ਲੱਖ ਰੁਪਈਆ ਹੋਰ

ਚੰਡੀਗੜ੍ਹ, 17 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top