ਰਾਕੇਸ਼ ਟਿਕੈਤ ਦਾ ਐਲਾਨ : 21 ਨੂੰ ਕਰਨਗੇ ਕਿਸਾਨ ਪ੍ਰਦਰਸ਼ਨ
ਦੁਆਰਾ: Punjab Bani ਪ੍ਰਕਾਸ਼ਿਤ :Sunday, 18 February, 2024, 03:17 PM
ਰਾਕੇਸ਼ ਟਿਕੈਤ ਦਾ ਐਲਾਨ : 21 ਨੂੰ ਕਰਨਗੇ ਕਿਸਾਨ ਪ੍ਰਦਰਸ਼ਨ
ਦਿਲੀ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਆਖਿਆ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਪ੍ਰਦਰਸ਼ਨ ਕਰਨਗੇ। ਟਿਕੈਤ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ ਨੂੰ ਇੱਥੇ ਸਿਸੌਲੀ ਵਿੱਚ ਹੋਈ ਪੰਚਾਇਤ ਨੇ ਇੱਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਨੂੰ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਤੇ 27 ਫਰਵਰੀ ਨੂੰ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇ।ਪੰਚਾਇਤ ਨੇ ਹਰਿਆਣਾ ਅਤੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਦੀ ਵੀ ਨਿਖੇਧੀ ਕੀਤੀ ਹੈ। ਇਹ ਪੰਚਾਇਤ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦਰਮਿਆਨ ਹੋਈ।