Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਦੁਆਰਾ: Punjab Bani ਪ੍ਰਕਾਸ਼ਿਤ :Monday, 26 February, 2024, 08:04 PM

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਲੋੜੀਂਦੀ ਮਾਤਰਾ ਵਿੱਚ ਪੀਣ ਯੋਗ ਪਾਣੀ ਯਕੀਨੀ ਬਣਾਉਣ ਲਈ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਦੇ ਤੇਜ਼ੀ ਨਾਲ ਲਾਗੂਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 26 ਫਰਵਰੀ:
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ ਨੇ ਸਰੋਤਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਸਤਹੀ ਪਾਣੀ ਵਿੱਚ ਤਬਦੀਲੀ ਲਈ ਵਿਭਾਗ ਵੱਲੋਂ 2174.41 ਕਰੋੜ ਰੁਪਏ ਦੀ ਲਾਗਤ ਨਾਲ ਚਲਾਈਆਂ ਜਾ ਰਹੀਆਂ 15 ਵਿਆਪਕ ਸਰਫੇਸ ਵਾਟਰ ਸਪਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ, ਜਿਸ ਵਿੱਚ 1721 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਮੰਤਰੀ ਨੇ ਇਨ੍ਹਾਂ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਤਹੀ ਜਲ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਵਸਨੀਕਾਂ ਨੂੰ ਸਮੇਂ ਸਿਰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪਿੰਡਾਂ ਦੀ ਕਾਇਆ ਕਲਪ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਹੋਰ ਕਦਮ ਚੁੱਕਦਿਆਂ ਵਿਭਾਗ ਵੱਲੋਂ 92935 ਵਿਅਕਤੀਗਤ ਘਰੇਲੂ ਪਖਾਨਿਆਂ ਦੇ ਨਿਰਮਾਣ ਲਈ 139.40 ਕਰੋੜ ਰੁਪਏ, 2400 ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਲਈ 50.40 ਕਰੋੜ ਰੁਪਏ, ਠੋਸ ਕੂੜਾ-ਕਰਕਟ ਪ੍ਰਬੰਧਨ ਲਈ 9042 ਗ੍ਰਾਮ ਪੰਚਾਇਤਾਂ ਵਾਸਤੇ 53.20 ਕਰੋੜ ਰੁਪਏ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 4846 ਗ੍ਰਾਮ ਪੰਚਾਇਤਾਂ ਵਾਸਤੇ 181.90 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ।
ਕੰਢੀ ਅਤੇ ਪਾਣੀ ਦੇ ਸੰਕਟ ਨਾਲ ਜੂਝਣ ਵਾਲੇ ਹੋਰ ਖੇਤਰਾਂ ਵਿੱਚ ਪਾਣੀ ਦੀ ਕਮੀ ਨੂੰ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਜਿੰਪਾ ਨੇ ਅਧਿਕਾਰੀਆਂ ਨੂੰ ਵਿਭਾਗ ਦੀਆਂ ਸਮੂਹ ਸ਼੍ਰੇਣੀਆਂ ਦੀ ਤਰੱਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਵੱਖ-ਵੱਖ ਕਰਮਚਾਰੀ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦਿਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵਿਭਾਗ ਅੰਦਰ ਕੰਮ ਲਈ ਅਨੁਕੂਲ ਮਾਹੌਲ ਨੂੰ ਬਰਕਰਾਰ ਰੱਖਦਿਆਂ ਕਾਨੂੰਨ ਤੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਦੇ ਨਾਲ-ਨਾਲ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਕਮ ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਅਮਿਤ ਤਲਵਾਰ ਵੀ ਹਾਜ਼ਿਰ ਸਨ।



Scroll to Top