Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:48 pm

+91 90915 01313 , +91 90916 01313

punjabbanni@gmail.com
punjabbani@yahoo.com

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ
– ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਾਂਗੇ- ਖੇਤੀਬਾੜੀ ਮੰਤਰੀ

ਚੰਡੀਗੜ੍ਹ, 2 ਮਾਰਚ:
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਅਤੇ ਗਾਰੰਟੀਆਂ ਪੰਜਾਬ ਵਾਸੀਆਂ ਨਾਲ ਕੀਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤੇ ਜਾਣ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜਿਹੜੇ 4 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਦੇ ਨਾਂ ਜਸਕਰਨ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਅੰਨੀਆ, ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਅਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਧਲੇਵਾਂ ਜ਼ਿਲ੍ਹਾ ਮਾਨਸਾ, ਛਿੰਦਰਪਾਲ ਕੌਰ ਪੁੱਤਰੀ ਗੁਰਮੇਲ ਸਿੰਘ ਪਿੰਡ ਜਟਾਣਾ ਕਲਾਂ, ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਅਤੇ ਇਕਬਾਲ ਸਿੰਘ ਪੁੱਤਰ ਜਗਜੀਤ ਸਿੰਘ ਪਿੰਡ ਬੱਲੂਆਣਾ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ। ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਵਿਚ ਕਲਰਕ ਦੀ ਨੌਕਰੀ ਦਿੱਤੀ ਗਈ ਹੈ। ਨਿਯੁਕਤੀ ਪੱਤਰਾਂ ਦੀ ਵੰਡ ਮੌਕੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਵੀ ਹਾਜ਼ਰ ਸਨ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਜਿਹੜੇ ਵੀ ਕਿਸਾਨ ਸ਼ਹੀਦ ਹੋਏ ਸਨ, ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਆਪਣੀ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਬਾਖੂਬੀ ਨਿਭਾਅ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੀ ਕਿਸਾਨੀ ਨੂੰ ਜ਼ਿਆਦਾ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ।

Advertisement
Advertisement
Advertisement
Advertisement
Scroll to Top