Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:45 pm

+91 90915 01313 , +91 90916 01313

punjabbanni@gmail.com
punjabbani@yahoo.com

ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 3 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਐਸ.ਏ.ਐਸ.ਨਗਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

———–

Advertisement
Advertisement
Advertisement
Advertisement
Scroll to Top