Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:37 pm

+91 90915 01313 , +91 90916 01313

punjabbanni@gmail.com
punjabbani@yahoo.com

ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ : ਅਨਮੋਲ ਗਗਨ ਮਾਨ

ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ : ਅਨਮੋਲ ਗਗਨ ਮਾਨ

ਚੰਡੀਗੜ , ਫਰਵਰੀ 03

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 655 ਜਾਗਰੂਕਤਾ ਕੈਂਪਾਂ ਦੌਰਾਨ 7708 ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨਹਾਂ ਨੂੰ ਸ਼ਾਮਿਲ ਕਰਕੇ ਹੁਣ 6.42 ਲੱਖ ਲਾਈਵ ਉਸਾਰੀ ਕਿਰਤੀ ਹੋ ਗਏ ਹਨ ਜੋ ਕਿ ਸਰਕਾਰੀ ਸਕੀਮਾਂ ਦੇ ਲਾਭ ਪਾਤਰੀ ਹਨ।

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਵਿੱਚ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਯੰਤਰ ਦੇਣਾ ਅਤੇ ਹੋਰ ਸਕੀਮਾਂ ਆਦਿ ਸ਼ਾਮਿਲ ਹਨ।

ਉਨਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਮੰਤਰੀ ਨੇ ਵਿਆਖਿਆ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ।

ਮੰਤਰੀ ਨੇ ਕਿਹਾ ਭਵਿੱਖ ਵਿੱਚ ਵੀ ਉਸਾਰੀ ਕਿਰਤੀਆਂ ਦੀ ਭਲਾਈ ਸਮੇਂ ਸਮੇਂ ਜਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ।

Advertisement
Advertisement
Advertisement
Advertisement
Scroll to Top