Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:56 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ
ਪਟਿਆਲਾ, 12 ਮਾਰਚ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਆਲੋਵਾਲ ਵਿਖੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤ ਦਿਵਸ -ਕਮ- ਸਿਖਲਾਈ ਕੈਂਪ ਦਾ ਲਗਾਇਆ ਗਿਆ। ਇਸ ਖੇਤ ਦਿਵਸ ਵਿਚ ਤਕਰੀਬਨ 100 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਆਏ ਹੋਏ ਕਿਸਾਨਾਂ ਨੂੰ ਕੇ.ਵੀ.ਕੇ. ਦੀਆਂ ਗਤੀਵਿਧੀਆਂ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਪੌਸ਼ਟਿਕ ਖੁਰਾਕੀ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਐਗਰੋ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਅਤੇ ਮਿੱਟੀ ਵਿਚਲੇ ਖੁਰਾਕੀ ਤੱਤ ਨਸ਼ਟ ਹੋਣ ਬਾਰੇ ਜਾਗਰੂਕ ਕੀਤਾ। ਡਾ. ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਆ।
ਇਸ ਮੌਕੇ ਪਿੰਡ ਆਲੋਵਾਲ ਅਤੇ ਨੇੜਲੇ ਪਿੰਡਾਂ ਤੋਂ ਆਏ ਉੱਦਮੀ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਸਰਫੇਸ ਸੀਡਰ ਤਕਨੀਕ ਬਾਰੇ ਵਿਚਾਰ-ਵਟਾਂਦਰਾ ਕੀਤਾ। ਅਗਾਂਹਵਧੂ ਕਿਸਾਨ ਸ਼ਮਸ਼ੇਰ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਦਾ ਇਸ ਪਿੰਡ ਵਿਖੇ ਖੇਤੀਬਾੜੀ ਦਾ ਕੈਂਪ ਲਾਉਣ ਦਾ ਧੰਨਵਾਦ ਕੀਤਾ। ਜਰਨੈਲ ਸਿੰਘ, ਅਗਾਂਹਵਧੂ ਕਿਸਾਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਨੂੰ ਬੇਨਤੀ ਕੀਤੀ ਕਿ ਇਸ ਤਰ੍ਹਾਂ ਦੇ ਖੇਤੀਬਾੜੀ ਵਾਲੇ ਪ੍ਰੋਗਰਾਮ ਇਸ ਪਿੰਡ ਵਿਚ ਵਾਰ-ਵਾਰ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਹੇਵੰਦ ਜਾਣਕਾਰੀ ਮਿਲ ਸਕੇ। ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਅੰਤ ਵਿਚ ਡਾ. ਰਚਨਾ ਸਿੰਗਲਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top