Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:25 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੇਤਾ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

ਭਾਜਪਾ ਨੇਤਾ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

ਭਾਜਪਾ ਨੇਤਾ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਵੇਰਕਾ ਮੰਡਲ ਦੇ ਪ੍ਰਧਾਨ ਗੁਰਮੁਖ ਸਿੰਘ ਬੱਲ ‘ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ‘ਤੇ ਗੋਲ਼ੀਆਂ ਚਲਾਈਆਂ ਗਈਆਂ। ਉਨ੍ਹਾਂ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ। ਗੋਲ਼ੀਆਂ ਕਾਰ ਦੇ ਦਰਵਾਜ਼ੇ ਤੇ ਟਾਇਰ ‘ਚ ਲੱਗ ਗਈਆਂ। ਇਸ ਮਾਮਲੇ ਸਬੰਧੀ ਮੰਡਲ ਪ੍ਰਧਾਨ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਤੇ ਪੁਲੀਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਡਲ ਪ੍ਰਧਾਨ ਗੁਰਮੁਖ ਸਿੰਘ ਬੱਲ ਦਾ ਕਹਿਣਾ ਹੈ ਕਿ ਉਹ ਐਤਵਾਰ ਰਾਤ ਨੂੰ ਆਪਣੀ ਕਾਰ ‘ਚ ਕਿਸੇ ਕੰਮ ਤੋਂ ਘਰ ਪਰਤ ਰਹੇ ਸਨ। ਜਦੋਂ ਉਹ ਵੱਲਾ ਪੁਲ ਨੇੜੇ ਪਹੁੰਚੇ ਤਾਂ ਦੋ ਹਮਲਾਵਰ ਬੋਲੈਰੋ ਕਾਰ ‘ਚ ਆਏ ਤੇ ਉਨ੍ਹਾਂ ਦੀ ਕਾਰ ਨੂੰ ਰੋਕ ਲਿਆ। ਇਸ ਦੌਰਾਨ ਹਮਲਾਵਰ ਕਾਰ ਤੋਂ ਹੇਠਾਂ ਉਤਰ ਆਏ ਤੇ ਉਨ੍ਹਾਂ ‘ਤੇ ਸਿੱਧੀ ਗੋਲ਼ੀਬਾਰੀ ਕੀਤੀ। ਉਹ ਕਿਸੇ ਤਰ੍ਹਾਂ ਬਚ ਨਿਕਲੇ। ਇਕ ਗੋਲ਼ੀ ਉਨ੍ਹਾਂ ਦੀ ਕਾਰ ਦੇ ਦਰਵਾਜ਼ੇ ‘ਤੇ ਲੱਗੀ, ਜਦਕਿ ਦੂਜੀ ਟਾਇਰ ‘ਚ ਜਾ ਲੱਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਕਸਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਧਮਕੀਆਂ ਵੀ ਮਿਲੀਆਂ ਸਨ ਜਿਸ ਦੀਆਂ ਸ਼ਿਕਾਇਤਾਂ ਪੁਲਿਸ ਨੂੰ ਵੀ ਕੀਤੀਆਂ ਗਈਆਂ ਸਨ ਪਰ ਪੁਲਿਸ ਨੇ ਕਦੇ ਵੀ ਉਸ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ।

Advertisement
Advertisement
Advertisement
Advertisement
Scroll to Top